SGPC ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ ਹੋਵੇਗੀ।ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੋਵੇਗੀ ਇਹ ਬੈਠਕ ਹੋਵੇਗੀ। ਮੀਟਿੰਗ ਸਵੇਰੇ 11 ਵਜੇ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ‘ਚ ਹੋਵੇਗੀ ਤੇ ਮੀਟਿੰਗ ਵਿਚ ਵੱਖ-ਵੱਖ ਪੰਥਕ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਵੇਗੀ।
ਦੱਸ ਦੇਈਏ ਕਿ ਪਾਵਨ ਸਰੂਪਾਂ ਦੇ ਵਿਵਾਦ ਵਿਚਾਲੇ SGPC ਦੀ ਇਹ ਬੈਠਕ ਹੋਣ ਜਾ ਰਹੀ ਹੈ। ਇਸ ਤਹਿਤ ਵੱਡੇ ਫੈਸਲੇ ਲਏ ਜਾ ਸਕਦੇ ਹਨ। 328 ਸਰੂਪਾਂ ਨੂੰ ਲੈ ਕੇ SIT ਵੱਲੋਂ ਵੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਤੇ ਪਿਛਲੇ ਦਿਨੀਂ SGPC ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਦਫਤਰ ਵਿਚ ਵੀ SIR ਜਾਂਚ ਲਈ ਪਹੁੰਚੀ ਸੀ ਤੇ SIT ਦੀ ਟੀਮ ਵੱਲੋਂ ਰਿਪੋਰਟ ਮੰਗੀ ਗਈ ਸੀ। ਹਾਲਾਂਕਿ ਇਸ ਦਾ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ : PGI ਚੰਡੀਗੜ੍ਹ ਨੇ ਬੱਚੇ ਨੂੰ ਦਿੱਤੀ ਨਵੀਂ ਜ਼ਿੰਦਗੀ, ਨੱਕ ਰਾਹੀਂ ਕੱਢਿਆ ਬ੍ਰੇਨ ਟਿਊਮਰ, ਬਣਾਇਆ ਰਿਕਾਰਡ
ਜ਼ਿਕਰਯੋਗ ਹੈ ਕਿ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਸਵੇਰੇ 11 ਵਜੇ ਹੋਵੇਗੀ ਤੇ ਇਕ ਪ੍ਰੈੱਸ ਕਾਨਫਰੰਸ ਦੁਆਰਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਦੱਸਿਆ ਕਿ ਪਹਿਲਾਂ ਇਹ ਬੈਠਕ 12 ਜਨਵਰੀ ਨੂੰ ਬੁਲਾਈ ਗਈ ਸੀ ਜੋ ਕਿ ਕੁਝ ਰੁਝੇਵਿਆਂ ਟਾਲ ਦਿੱਤੀ ਗਈ ਤੇ ਅੱਜ ਇਹ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਪਹਿਲਾਂ ਭੇਜੇ ਗਏ ਏਜੰਡੇ ਤਹਿਤ ਵਿਚਾਰਾਂ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:
























