ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੈ। ਇਸ ਠਿਠੁਰਦੀ ਠੰਡ ਵਿਚ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਹਰ ਪਾਸੇ ਸੰਘਣੀ ਧੁੰਦ ਦੀ ਚਾਦਰ ਵਿਛੀ ਹੋਈ ਹੈ ਤੇ ਸੀਤ ਲਹਿਰ ਵੀ ਚੱਲ ਰਹੀ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਨਵੀਂ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਅਗਲੇ ਹਫਤੇ ਮੀਂਹ ਤੇ ਗੜ੍ਹੇਮਾਰੀ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 17 ਜਨਵਰੀ ਤੱਕ ਮੌਸਮ ਖੁਸ਼ਕ ਰਹੇਗਾ। ਪਹਾੜਾਂ ਤੇ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ਵਿਚ ਮੀਂਹ ਦੀ ਸਥਿਤੀ ਬਣ ਰਹੀ ਹੈ। 18 ਤੋਂ 20 ਜਨਵਰੀ ਤੱਕ ਸੂਬੇ ਦੇ ਕੁਝ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ। 19 ਜਨਵਰੀ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ ਜਦੋਂ ਕਿ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਕਿਤੇ-ਕਿਤੇ ਹਲਕਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : SGPC ਪ੍ਰਧਾਨ ਧਾਮੀ ਦੀ ਅਗਵਾਈ ‘ਚ ਅੱਜ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਬੈਠਕ, ਪੰਥਕ ਮੁੱਦਿਆਂ ‘ਤੇ ਹੋਵੇਗੀ ਚਰਚਾ
ਪੰਜਾਬ ਵਿਚ ਕੋਲਡ ਵੇਵ ਤੇ ਸੰਘਣੀ ਧੁੰਦ ਲਈ ਓਰੇਂਜ ਅਲਰਟ ਜਾਰੀ ਕੀਤਾ। ਬੀਤੇ 24 ਘੰਟਿਆਂ ਦਰਮਿਆਨ ਤਾਪਮਾਨ ਵਿਚ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ ਪਰ ਫਿਰ ਵੀ ਤਾਪਮਾਨ ਆਮ ਨਾਲੋਂ 6.3 ਵੱਧ ਦਰਜ ਕੀਤਾ ਗਿਆ ਤੇ ਘੱਟੋ-ਘੱਟ ਤਾਪਮਾਨ 3.2 ਸੈਲਸੀਅਸ ਦਰਜ ਕੀਤਾ ਗਿਆ। ਬੁੱਧਵਾਰ ਨੂੰ ਬਠਿੰਡਾ ਤੇ ਫਰੀਦਕੋਟ ਵਿਚ ਸਭ ਤੋਂ ਘੱਟ ਡਿਗਰੀ ਦਾ ਤਾਪਮਾਨ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























