ਅੰਮ੍ਰਿਤਸਰ ਵਿਚ ਦੇਰ ਰਾਤ ਜਯੰਤੀਪੁਰ-ਪਠਾਨਕੋਟ ਹਾਈਵੇ ਰੋਡ ‘ਤੇ ਭਿਆਨਕ ਸੜਕ ਹਾਦਸਾ ਹੋ ਗਿਆ। ਇਹ ਹਾਦਸਾ ਜਯੰਤੀਪੁਰ ਨੇੜੇ ਪੈਂਦੇ ਪਿੰਡ ਪਾਖਰਪੁਰ ਦੇ ਪੁਲ ‘ਤੇ ਹੋਇਆ ਜਿਥੇ ਸਵਾਰੀਆਂ ਨਾਲ ਭਰੀ ਹੋਈ ਬੱਸ ਤੇ ਟਰੈਕਟਰ-ਟਰਾਲੀ ਦੀ ਜ਼ੋਰਦਾਰ ਟੱਕਰ ਹੋ ਗਈ।
ਜਾਣਕਾਰੀ ਮੁਤਾਬਕ ਬੱਸ ਬਟਾਲਾ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ ਤੇ ਇਸ ਵਿਚ ਵੱਡੀ ਗਿਣਤੀ ਵਿਚ ਯਾਤਰੀ ਸਵਾਰ ਸਨ।ਇਸੇ ਦੌਰਾਨ ਅੱਗੇ ਚੱਲ ਰਹੀ ਟਰੈਕਟਰ-ਟਰਾਲੀ ਜਿਸ ਵਿਚ ਤੂੜੀ ਲੱਦੀ ਹੋਈ ਸੀ, ਬੱਸ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਤੇ ਟਰੈਕਟਰ-ਟਰਾਲੀ ਦੋਵਾਂ ਦਾ ਨੁਕਸਾਨ ਹੋਇਆ ਤੇ ਮੌਕੇ ‘ਤੇ ਹਫੜਾ-ਦਫੜੀ ਮਚ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕਰ’ਤੀ ਭਵਿੱਖਬਾਣੀ, ਸੀਤ ਹਵਾਵਾਂ ਦਾ ਮਿਜ਼ਾਜ਼ ਵੀ ਰਹੇਗਾ ਜਾਰੀ
ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਕਈ ਯਾਤਰੀਆਂ ਦੇ ਗੰਭੀਰ ਸੱਟਾਂ ਵੱਜੀਆਂ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਹਾਲਾਤ ਨੂੰ ਸੰਭਾਲਿਆ। ਪੁਲਿਸ ਨੇ ਬੱਸ ਤੇ ਟਰੈਕਟਰ-ਟਰਾਲੀ ਨੂੰ ਸੜਕ ਤੋਂ ਹਟਵਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਿਆ ਹੈ ਕਿ ਬੱਸ ਤੇਜ਼ ਰਫਤਾਰ ਵਿਚ ਸੀ ਤੇ ਸੰਤੁਲਨ ਗੁਆ ਬੈਠੀ ਜਿਸ ਕਰਕੇ ਹਾਦਸਾ ਵਾਪਰਿਆ।
ਵੀਡੀਓ ਲਈ ਕਲਿੱਕ ਕਰੋ -:
























