ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਜਲੰਧਰ ਦੌਰੇ ‘ਤੇ ਹਨ। ਇਸ ਦੌਰਾਨ ਉਹ ਡਾ. ਬੀਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ਯਾਨੀ NIT ਦੇ 21ਵੇਂ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।NIT ਜਲੰਧਰ ਦੇ ਇਸ ਇਤਿਹਾਸਕ ਸਮਾਰੋਹ ਵਿਚ ਰਾਸ਼ਟਰਪਤੀ ਮੁਰਮੂ ਸੰਸਥਾ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦੇਣਗੇ। ਜਾਣਕਾਰੀ ਮੁਤਾਬਕਕੁੱਲ 1452 ਵਿਦਿਆਰਥੀਆਂ ਨੂੰ B.Tech., M.Tech., MBA, M.Sc., PhD ਦੀਆਂ ਡਿਗਰੀਆਂ ਸੌਂਪੀਆਂ ਜਾਣਗੀਆਂ। ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ 31 ਵਿਦਿਆਰਥੀਆਂ ਨੂੰ ਗੋਲਡ ਮੈਡਲ ਵੀ ਮਿਲੇਗਾ।
ਰਾਸ਼ਟਰਪਤੀ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਜਲੰਧਰ ਨੂੰ 14 ਤੋਂ 16 ਜਨਵਰੀ ਤੱਕ ‘ਨੋ ਫਲਾਇੰਗ ਜ਼ੋਨ’ ਐਲਾਨਿਆ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੀ ਸਰਹੱਦ ਵਿਚ ਡ੍ਰੋਨ, ਰਿਮੋਟ ਨਾਲ ਚੱਲਣ ਵਾਲੇ ਏਅਰਕ੍ਰਾਫਟ ਤੇ ਹੌਟ ਏਅਰ ਬੈਲੂਨ ਉਡਾਉਣ ‘ਤੇ ਰੋਕ ਹੋਵਗੀ। ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕਰ’ਤੀ ਭਵਿੱਖਬਾਣੀ, ਸੀਤ ਹਵਾਵਾਂ ਦਾ ਮਿਜ਼ਾਜ਼ ਵੀ ਰਹੇਗਾ ਜਾਰੀ
ਟ੍ਰੈਫਿਕ ਵਿਵਸਥਾ ਨੂੰ ਸਹੀ ਰੱਖਣ ਲਈ ਖਾਸ ਰੂਟ ਪਲਾਨ ਕੀਤਾ ਗਿਆ ਹੈ ਤਾਂ ਕਿ ਆਮ ਜਨਤਾ ਨੂੰ ਪ੍ਰੇਸ਼ਾਨੀ ਨਾ ਹੋਵੇ। NIT ਪ੍ਰਸ਼ਾਸਨ ਮੁਤਾਬਕ ਰਾਸ਼ਟਰਪਤੀ ਦਾ ਆਗਮਨ ਸੰਸਥਾ ਲਈ ਪ੍ਰੇਰਣਾਦਾਇਕ ਹੋਵੇਗਾ, ਜੋ ਤਕਨੀਕੀ ਸਿੱਖਿਆ ਤੇ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤੀ ਦੇਵੇਗਾ।
ਵੀਡੀਓ ਲਈ ਕਲਿੱਕ ਕਰੋ -:
























