ਮਾਨਸਾ ਜ਼ਿਲ੍ਹਾ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਕੀਤੀ। ਅਦਾਲਤ ਨੇ ਅਗਲੀ ਸੁਣਵਾਈ 6 ਫਰਵਰੀ ਨੂੰ ਤੈਅ ਕੀਤੀ ਹੈ। ਅੱਜ ਦੀ ਸੁਣਵਾਈ ਵਿੱਚ ਇੱਕ ਸਰਕਾਰੀ ਗਵਾਹ ਨੇ ਗਵਾਹੀ ਦਿੱਤੀ, ਜਦੋਂ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਿਸੇ ਕਾਰਨ ਕਰਕੇ ਪੇਸ਼ ਨਹੀਂ ਹੋਏ।
ਕੇਸ ਦੀ ਨੁਮਾਇੰਦਗੀ ਕਰ ਰਹੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮਾਨਸਾ ਅਦਾਲਤ ਨੇ ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਕੀਤੀ। ਉਨ੍ਹਾਂ ਪੁਸ਼ਟੀ ਕੀਤੀ ਕਿ ਬਲਕੌਰ ਸਿੰਘ ਮੌਜੂਦ ਨਹੀਂ ਸਨ ਪਰ ਇੱਕ ਸਰਕਾਰੀ ਗਵਾਹ ਨੇ ਗਵਾਹੀ ਦਿੱਤੀ। ਇਸ ਦੇ ਆਧਾਰ ‘ਤੇ ਅਦਾਲਤ ਨੇ ਅਗਲੀ ਸੁਣਵਾਈ ਦੀ ਤਾਰੀਖ਼ ਤੈਅ ਕੀਤੀ ਹੈ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ, 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਈ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕਈ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋ ਸ਼ੂਟਰ ਜਗਰੂਪ ਰੂਪਾ ਅਤੇ ਮਨੂ ਕੋਸਾ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸਨ।
ਇਹ ਵੀ ਪੜ੍ਹੋ : BJP ਦਫਤਰ ਦੇ ਕੋਲ ਦਿਨ-ਦਿਹਾੜੇ ਕ.ਤ.ਲ, ਐਕਟਿਵਾ ‘ਤੇ ਜਾਂਦੇ ਮੁੰਡੇ ਨੂੰ ਉਤਾਰਿਆ ਮੌ/ਤ ਦੇ ਘਾਟ
ਸਿੱਧੂ ਮੂਸੇਵਾਲਾ ਦੇ ਪਿਤਾ, ਬਲਕੌਰ ਸਿੰਘ, ਆਪਣੇ ਪੁੱਤਰ ਲਈ ਇਨਸਾਫ਼ ਪ੍ਰਾਪਤ ਕਰਨ ਲਈ ਰੈਗੂਲਰ ਤੌਰ ‘ਤੇ ਅਦਾਲਤ ਵਿੱਚ ਹਾਜ਼ਰ ਹੋ ਰਹੇ ਹਨ। ਉਨ੍ਹਾਂ ਨੇ ਨਿਆਂਪਾਲਿਕਾ ‘ਤੇ ਭਰੋਸਾ ਪ੍ਰਗਟ ਕੀਤਾ ਕਿ ਉਨ੍ਹਾਂ ਨੂੰ ਆਪਣੇ ਪੁੱਤਰ ਲਈ ਜ਼ਰੂਰ ਇਨਸਾਫ਼ ਮਿਲੇਗਾ। ਆਪਣੀ ਆਖਰੀ ਸੁਣਵਾਈ ‘ਤੇ ਬਲਕੌਰ ਸਿੰਘ ਆਪਣੇ ਪੁੱਤਰ ਦੀ ਥਾਰ ਗੱਡੀ ਵੀ ਅਦਾਲਤ ਵਿੱਚ ਲੈ ਕੇ ਆਏ ਸਨ।
ਵੀਡੀਓ ਲਈ ਕਲਿੱਕ ਕਰੋ -:
























