ਅੱਜ (ਸ਼ਨੀਵਾਰ) ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਧੁੰਦ ਛਾਈ ਰਹੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 21 ਜਨਵਰੀ ਤੱਕ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਸੀਤ ਲਹਿਰ ਦੀ ਉਮੀਦ ਨਹੀਂ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 3.8 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ। ਘੱਟੋ-ਘੱਟ ਤਾਪਮਾਨ ਵਿੱਚ ਵੀ ਵਾਧਾ ਹੋਇਆ ਹੈ, ਨਵਾਂਸ਼ਹਿਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 0.9 ਡਿਗਰੀ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ, ਜਿਸ ਨਾਲ ਸੀਤ ਲਹਿਰ ਅਤੇ ਠੰਡੇ ਦਿਨ ਤੋਂ ਰਾਹਤ ਮਿਲੇਗੀ। ਧੁੱਪ ਨਿਕਲਣ ਦੀ ਵੀ ਉਮੀਦ ਹੈ। 18 ਅਤੇ 19 ਜਨਵਰੀ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਉਮੀਦ ਹੈ। 23 ਅਤੇ 24 ਤਰੀਕ ਨੂੰ ਭਾਰੀ ਮੀਂਹ ਪਵੇਗਾ।
ਇਹ ਵੀ ਪੜ੍ਹੋ : ਸੱਟੇਬਾਜ਼ੀ ਖਿਲਾਫ ਸਰਕਾਰ ਦਾ ਵੱਡਾ ਐਕਸ਼ਨ, 242 ਵੈੱਬਸਾਈਟਾਂ ਕੀਤੀਆਂ ਬਲਾਕ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ 18, 19 ਅਤੇ 22 ਜਨਵਰੀ ਨੂੰ ਸੂਬੇ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਘੱਟੋ-ਘੱਟ ਤਾਪਮਾਨ ਹੌਲੀ-ਹੌਲੀ 2 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। 22 ਜਨਵਰੀ ਤੱਕ ਵੱਧ ਤੋਂ ਵੱਧ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਉਪਰ ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:
























