ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਬੋਰਡਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਲਿਸਟ ‘ਚ ਚੇਅਰਮੈਨ, ਸੀਨੀਅਰ ਵਾਈਸ-ਚੇਅਰਮੈਨ, ਵਾਈਸ-ਚੇਅਰਮੈਨ ਤੇ ਮੈਂਬਰ ਸ਼ਾਮਲ ਹਨ ਤੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਲਈ ਮੁਬਾਰਕਾਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।
ਜਾਰੀ ਕੀਤੀ ਗਈ ਲਿਸਟ ਵਿਚ ਸੂਫੀ ਸੰਤ ਸਮਾਜ ਭਲਾਈ ਬੋਰਡ, ਗੁੱਜਰ ਭਲਾਈ ਬੋਰਡ, ਮਸੀਹ ਭਲਾਈ ਬੋਰਡ, ਦਲਿਤ ਵਿਕਾਸ ਬੋਰਡ, ਰਾਏ ਸਿੱਖ ਭਲਾਈ ਬੋਰਡ, ਰਾਮਗੜ੍ਹੀਆ ਭਲਾਈ ਬੋਰਡ, ਖੱਤਰੀ ਅਰੋੜਾ ਭਲਾਈ ਬੋਰਡ, ਕੰਬੋਜ ਭਲਾਈ ਬੋਰਡ, ਬਾਜ਼ੀਗਰ ਤੇ ਟੱਪਰੀਵਾਸ ਭਲਾਈ ਬੋਰਡ ਤੇ ਵੈਰਾਗੀ ਭਲਾਈ ਬੋਰਡ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
























