ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਵੱਲੋਂ ਸਖਤ ਕਾਰਵਾਈ ਕਰਦਿਆਂ ਨਾਮੀ ਗੈਂਗਸਟਰ ਨਾਲ ਸਬੰਧਤ ਇੱਕ ਅਪਰਾਧਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਨਾਲ ਹੀ ਇਸ ਮਾਡਿਊਲ ਨਾਲ ਜੁੜੇ 10 ਕਾਰਕੁਨਾਂ ਨੂੰ ਵੱਡੀ ਮਾਤਰਾ ਵਿੱਚ ਹਥਿਆਰਾਂ ਦੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਡੀਜੀਪੀ ਨੇ ਐਕਸ (ਪਹਿਲਾਂ ਟਵਿਟਰ) ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਨਾਮੀ ਗੈਂਗਸਟਰ ਨਾਲ ਜੁੜੇ ਇੱਕ ਅਪਰਾਧਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਤਿੰਨ ਹਫ਼ਤਿਆਂ ਤੱਕ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਇਸ ਮਾਡਿਊਲ ਨਾਲ ਸੰਬੰਧਿਤ 10 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਦਿਆਂ ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 2 ਆਸਟ੍ਰੀਅਨ ਗਲੌਕ ਪਿਸਤੌਲ ਅਤੇ 10 ਹੋਰ ਅਧੁਨਿਕ ਹਥਿਆਰ ਸ਼ਾਮਲ ਹਨ।
ਗ੍ਰਿਫਤਾਰ ਕੀਤੇ ਗਏ ਕਾਰਕੁਨ ਸੂਬੇ ਭਰ ਵਿੱਚ ਅਰਾਜਕਤਾ ਫੈਲਾਉਣ ਦੇ ਉਦੇਸ਼ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਧਮਕਾਉਣ ਅਤੇ ਯੋਜਨਾਬੱਧ ਕਤਲਾਂ ਵਿੱਚ ਸ਼ਾਮਲ ਹਨ। ਪੁਲਿਸ ਵੱਲੋਂ ਬੀ.ਐਨ.ਐਸ ਅਤੇ ਆਰਮਜ਼ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਬਾਕੀ ਸਾਥੀਆਂ ਨੂੰ ਫੜਨ ਲਈ ਹੋਰ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























