2027 ਨਜ਼ਦੀਕ ਆ ਰਿਹਾ ਹੈ। ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ ਉਵੇਂ-ਉਵੇਂ ਪਾਰਟੀਆਂ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਸੜਕਾਂ ‘ਤੇ ਸੁਖਬੀਰ ਸਿੰਘ ਬਾਦਲ ਦੇ ਪੋਸਟਰ ਲੱਗ ਗਏ ਹਨ।
ਪੋਸਟਰਾਂ ਵਿਚ ਸੁਖਬੀਰ ਬਾਦਲ ਦੇ ਸੀਐੱਮ ਬਣਨ ਦਾ ਜ਼ਿਕਰ ਕੀਤਾ ਗਿਆ ਹੈ। ਪੋਸਟਰ ‘ਤੇ ਇਹ ਵੀ ਲਿਖਿਆ ਗਿਆ ਹੈ ਕਿ ‘ਬਦਲੇਗੀ ਪੰਜਾਬ ਦੀ ਤਕਦੀਰ, 2027 ਵਿਚ ਆਏਗਾ ਸੁਖਬੀਰ’, ਸੁਖਬੀਰ ਬਾਦਲ ਲਿਆਵਾਂਗੇ ਪੰਜਾਬ ਦੇ ਹਰ ਪਰਿਵਾਰ ਦਾ ਵਿਕਾਸ ਕਰਾਵਾਂਗੇ’ ਤਾਂ ਪੰਜਾਬ ਦੀਆਂ ਸੜਕਾਂ ‘ਤੇ ਇਹ ਵੱਖ-ਵੱਖ ਤਰ੍ਹਾਂ ਦੇ ਹੋਰਡਿੰਗਸ ਲੱਗੇ ਹਨ। ਦੱਸ ਦੇਈਏ ਕਿ ਹਲਕੇ ਘਨੌਰ ਵਿਚ ਇਹ ਪੋਸਟਰ ਲੱਗੇ ਹਨ।
ਇਹ ਵੀ ਪੜ੍ਹੋ : ਲੁਧਿਆਣਾ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 10 ਕਾ/ਰਕੁਨਾਂ ਨੂੰ ਹ/ਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ
ਪੋਸਟਰਾਂ ਵਿਚ ਸੁਖਬੀਰ ਸਿੰਘ ਬਾਦਲ ਤੇ ਹਲਕਾ ਇੰਚਾਰਜ ਸ. ਸਰਬਜੀਤ ਸਿੰਘ ਝਿੱਜਰ ਦੀ ਤਸਵੀਰ ਲੱਗੀ ਹੋਈ ਹੈ ਤੇ ਸ਼੍ਰੋਮਣੀ ਅਕਾਲੀ ਦਲ ਦਾ ਲੋਗੋ ਵੀ ਲੱਗਿਆ ਹੋਇਆ ਹੈ। ਇਸ ਤਰ੍ਹਾਂ 2027 ਦੀਆਂ ਚੋਣਾਂ ਤੋਂ ਪਹਿਲਾਂ ਹਰੇਕ ਪਾਰਟੀ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਲੀਡਰਾਂ ਨੂੰ ਸ਼ਾਮਲ ਕਰਵਾਇਆ ਜਾ ਰਿਹਾ ਹੈ। ਸਿਆਸੀ ਹਲਚਲ ਜਾਰੀ ਹੈ। ਇਸੇ ਵਿਚਕਾਰ ਹੁਣ ਪੋਸਟਰਾਂ ਵਾਲੀ ਦੌੜ ਵੀ ਦੇਖਣ ਨੂੰ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -:
























