ਫਗਵਾੜਾ ਤੋਂ ਵੱਡੀ ਖਬਰ ਆ ਰਹੀ ਹੈ ਜਿੱਥੇ ਕਿ ਫਗਵਾੜਾ ਵਿੱਚ ਗੁਰੂ ਨਾਨਕ ਪੂਰਾ ਮਹੱਲੇ ਦੇ ਵਿੱਚ ਰਿਟਾਇਰ ਸਬ ਇੰਸਪੈਕਟਰ ਪੁਲਿਸ ਮੁਲਾਜ਼ਮ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਦੋਂ ਮੌਕੇ ‘ਤੇ ਫਗਵਾੜਾ ਸਿਟੀ ਦੀ ਪੁਲਿਸ ਪਹੁੰਚੀ ਤਾਂ ਉਹਨਾਂ ਨੇ ਦੇਖਿਆ ਕਿ ਰਿਟਾਇਰ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਆਪ ਨੂੰ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ ਵਜੋਂ ਹੋਈ ਹੈ।
ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ। ਮੌਕੇ ‘ਤੇ ਡਿਊਟੀ ਅਫਸਰ ਵੱਲੋਂ ਦੱਸਿਆ ਗਿਆ ਕਿ ਪੁਲਿਸ ਦੀਆਂ ਸੇਵਾਵਾਂ ਨਿਭਾ ਚੁੱਕੇ ਸਨ ਰਿਟਾਇਰ ਸਬ ਇੰਸਪੈਕਟਰ , ਘਰ ਦੇ ਵਿੱਚ ਕਮਰੇ ਦੇ ਵਿੱਚ ਖੂਨ ਨਾਲ ਲੱਥਪੱਥ ਫਰਸ਼ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਤੇ ਪੁਲਿਸ ਵੱਲੋਂ ਲਾਸ਼ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਜਮ੍ਹਾ ਕਰਵਾ ਦਿੱਤਾ ਗਿਆ ਹੈ ਅਤੇ ਮੌਕੇ ‘ਤੇ ਡਿਊਟੀ ਅਫਸਰ ਵੱਲੋਂ ਦੱਸਿਆ ਗਿਆ ਕਿ ਜਿਸ ਹਥਿਆਰ ਦੇ ਨਾਲ ਖੁਦਕੁਸ਼ੀ ਕੀਤੀ ਗਈ ਹੈ ਉਹ ਰਿਟਾਇਰ ਅਫਸਰ ਦਾ ਆਪਣਾ ਹੀ ਲਾਇਸੈਂਸੀ ਰਿਵਾਲਵਰ ਹੈ।
ਵੀਡੀਓ ਲਈ ਕਲਿੱਕ ਕਰੋ -:
























