ਖੰਨਾ ਸ਼ਹਿਰ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਮਸ਼ਹੂਰ ਕਾਰੋਬਾਰੀ ਦੀ ਕੋਠੀ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੀ ਰਿਹਾਇਸ਼ ‘ਤੇ ਸਵੇਰੇ ਲਗਭਗ 3 ਵਜੇ 2 ਮੋਟਰਾਸਈਕਲਾਂ ‘ਤੇ ਸਵਾਰ ਹੋ ਕੇ ਆਏ 4 ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਕੀਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀ ਫੋਰੈਂਸਿੰਕ ਟੀਮ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠਾ ਕਰ ਰਹੀ ਹੈ ਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਕਿ ਹਮਲਾਵਰਾਂ ਦੀ ਪਛਾਣ ਹੋ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਥਾਣਿਆਂ ‘ਚੋਂ 30 ਦਿਨਾਂ ‘ਚ ਹਟਾਏ ਜਾਣਗੇ ਜ਼ਬਤ ਕੀਏ ਵਾਹਨ, ਲੋਕਲ ਬਾਡੀ ਮੰਤਰੀ ਸੰਜੀਵ ਅਰੋੜਾ ਨੇ ਦਿੱਤੇ ਹੁਕਮ
ਹਮਲਾਵਰ ਵੱਲੋਂ ਕੋਠੀ ਦੇ ਮੁੱਖ ਗੇਟ ‘ਤੇ ਗੋਲੀਆਂ ਚਲਾਈਆਂ ਗਈਆਂ ਤੇ ਗੱਡੀ ਦਾ ਸ਼ੀਸ਼ਾ ਵੀ ਇਸ ਫਾਇਰਿੰਗ ਵਿਚ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਵਾਰਦਾਤ ਦੇ ਬਾਅਦ ਸਥਾਨਕ ਵਪਾਰੀਆਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























