ਪੰਜਾਬ ਵਿਚ ਹੱਢ ਚੀਰਵੀਂ ਠੰਡ ਦਾ ਕਹਿਰ ਜਾਰੀ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਦਾ ਸਾਹਮਣਾ ਵੀ ਲੋਕਾਂ ਨੂੰ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਜ਼ੀਰੋ ਦੇ ਬਰਾਬਰ ਹੈ ਤੇ ਅਗਲੇ ਤਿੰਨ ਦਿਨਾਂ ਲਈ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ।ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ, ਅੰਬਾਲਾ-ਅੰਮ੍ਰਿਤਸਰ ਅਤੇ ਦਿੱਲੀ ਹਾਈਵੇਅ ‘ਤੇ ਕੁਝ ਇਲਾਕਿਆਂ ਵਿੱਚ ਬੱਦਲਵਾਈ ਅਤੇ ਧੁੰਦ ਰਹੇਗੀ। ਡਰਾਈਵਰਾਂ ਨੂੰ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣਾ ਚਾਹੀਦਾ ਹੈ।
ਚੰਡੀਗੜ੍ਹ ਵਿਚ ਤਾਪਮਾਨ 23.4 ਦਰਜ ਕੀਤਾ ਗਿਆ। ਇਹ ਤਾਪਮਾਨ ਸਾਲ 2022 ਤੇ 24 ਜਨਵਰੀ ਮਹੀਨੇ ਵਿਚ ਪਏ ਤਾਪਮਾਨ ਤੋਂ ਵਧ ਹੋ ਗਿਆ ਹੈ। ਹਾਲਾਂਕਿ, ਐਤਵਾਰ ਨੂੰ ਅੰਮ੍ਰਿਤਸਰ, ਪਟਿਆਲਾ, ਬਠਿੰਡਾ, ਲੁਧਿਆਣਾ, ਗੁਰਦਾਸਪੁਰ ਅਤੇ ਫਰੀਦਕੋਟ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਤੋਂ 100 ਮੀਟਰ ਦੇ ਵਿਚਕਾਰ ਰਹੀ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਕਿਹਾ ਕਿ 22 ਅਤੇ 23 ਤਰੀਕ ਨੂੰ ਸੂਬੇ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। 24 ਤਰੀਕ ਨੂੰ ਇੱਕ-ਦੋ ਥਾਵਾਂ ‘ਤੇ ਮੀਂਹ ਪੈ ਸਕਦੀ ਹੈ। ਅਗਲੇ 4 ਤੋਂ 5 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਲਗਭਗ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕਰਨਲ ਕੁੱਟਮਾਰ ਮਾਮਲੇ ‘ਚ CBI ਕੋਰਟ ਵੱਲੋਂ ਵੱਡਾ ਐਕਸ਼ਨ, 5 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਤਲਬ
ਪੰਜਾਬ ਦੇ ਨਿਊਨਤਮ ਤਾਪਮਾਨ ਵਿਚ 2 ਤੋਂ 4 ਡਿਗਰੀ ਦਾ ਵਾਧਾ ਗੇਲ 3 ਤੋਂ 4 ਦਿਨਾਂ ਵਿਚ ਹੋਵੇਗਾ। ਪਿਛਲੇ 24 ਘੰਟਿਆਂ ਵਿਚ ਸੂਬੇ ਦੇ ਨਿਊਨਤਮ ਤਾਪਮਾਨ ਵਿਚ 0.5 ਤੇ ਅਧਿਕਤਮ ਤਾਪਮਾਨ ਵਿਚ 1.4 ਡਿਗਰੀ ਦਾ ਵਾਧਾ ਹੋਇਆ। ਹੁਣ ਇਹ ਸਾਧਾਰਨ ਤੋਂ 3.9 ਡਿਗਰੀ ਵਧ ਹੋ ਗਿਆ ਹੈ। ਪਟਿਆਲਾ ਵਿਚ ਅਧਿਕਤਮ ਤਾਪਮਾਨ 23 ਡਿਗਰੀ ਤੇ ਚੰਡੀਗੜ੍ਹ ਵਿਚ 23.4 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿਚ ਸਭ ਤੋਂ ਘੱਟ ਤਾਪਮਾਨ 1.7 ਡਿਗਰੀ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























