ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਦੌਰਾਨ, ਸਰਕਾਰ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਸਰਕਾਰ ਵੱਲੋਂ ਦੋ ਹਫ਼ਤੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਮਜੀਠੀਆ ਦੇ ਜੇਲ੍ਹ ਵਿੱਚ ਦੱਸੇ ਗਏ ਖ਼ਤਰੇ ਬਾਰੇ ਵੀ ਸਵਾਲ ਉਠਾਏ। ਹੁਣ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਫਰਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ : ਮਸਕਟ ’ਚ ਫਸੀ ਮਾਂ ਆਪਣੇ ਪੁੱਤ ਦਾ ਆਖਰੀ ਵਾਰ ਚਿਹਰਾ ਦੇਖਣ ਲਈ ਤਰਸੀ, ਪੁੱਤ ਦੇ ਇਲਾਜ ਲਈ ਗਈ ਸੀ ਪੈਸੇ ਕਮਾਉਣ
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਵੱਲੋਂ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਕੇ ਮੁਹਾਲੀ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਬਾਰਾਂ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਰੱਖਣ ਮਗਰੋਂ 6 ਜੁਲਾਈ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ। ਮਜੀਠੀਆ ਵੱਲੋਂ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ ਅਤੇ ਦੇਸ਼ ਦੀ ਸਿਖ਼ਰਲੀ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























