ਚੰਡੀਗੜ੍ਹ ਦੀ ਇੱਕ ਅਦਾਲਤ ਨੇ ਆਪਣੀ ਨਵਜੰੀ ਬੱਚੀ ਦ ਮੌਤ ਤਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਝਾੜੀਆਂ ਵਿਚ ਸੁੱਟਣ ਦੇ ਦੋਸ਼ੀ ਜੋੜੇ ਨੂੰ ਸਜਾ ਦੇਣ ਦੀ ਬਜਾਏ ਰਿਹਾਅ ਕਰ ਦਿੱਤਾ। ਦਰਅਸਲ ਅਦਾਲਤ ਨੇ ਇਹ ਫੈਸਲਾ ਉਨ੍ਹਾਂ ਦੇ ਪੰਜ ਛੋਟੇ ਬੱਚਿਆਂ ਨੂੰ ਵੇਖਦੇ ਹੋਏ ਲਿਆ।
ਜਦੋਂ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਤਾਂ ਜੋੜੇ ਨੇ ਆਪਣਾ ਅਪਰਾਧ ਕਬੂਲ ਕਰ ਲਿਆ। ਜੋੜੇ ਦੇ ਹਾਲਾਤਾਂ ਬਾਰੇ ਜਾਣਨ ‘ਤੇ ਅਦਾਲਤ ਨੇ ਫੈਸਲਾ ਸੁਣਾਇਆ ਕਿ ਨਿਆਂ ਦੇ ਹਿੱਤ ਵਿੱਚ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਬਜਾਏ ਰਿਹਾਅ ਕਰਨਾ ਉਚਿਤ ਹੋਵੇਗਾ। ਅਦਾਲਤ ਨੇ ਉਨ੍ਹਾਂ ਨੂੰ ਛੇ ਮਹੀਨਿਆਂ ਦੀ ਪ੍ਰੋਬੇਸ਼ਨ ‘ਤੇ ਰਿਹਾਅ ਕਰ ਦਿੱਤਾ। ਹਾਲਾਂਕਿ, ਉਨ੍ਹਾਂ ਨੂੰ ਇਸ ਸਮੇਂ ਦੌਰਾਨ ਆਪਣੀ ਸਜ਼ਾ ਭੁਗਤਣ ਲਈ ਬੁਲਾਏ ਜਾਣ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਇਸ ਸਮੇਂ ਦੌਰਾਨ ਉਨ੍ਹਾਂ ਦੀ ਨਿਗਰਾਨੀ ਇੱਕ ਪ੍ਰੋਬੇਸ਼ਨ ਅਫਸਰ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਨੂੰ ਰਿਹਾਅ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਦੋਸ਼ੀਆਂ ਦੇ ਦੇਖਭਾਲ ਲਈ ਛੋਟੇ ਬੱਚੇ ਹਨ ਅਤੇ ਜੇਕਰ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਂਦਾ ਹੈ, ਤਾਂ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀਂ ਰਹੇਗਾ। ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਮੇਰੀ ਵਿਚਾਰਧਾਰਾ ਅਨੁਸਾਰ ਨਿਆਂ ਦੇ ਹਿੱਤ ਵਿੱਚ ਦੋਸ਼ੀ ਨੂੰ ਪ੍ਰੋਬੇਸ਼ਨ ‘ਤੇ ਰਿਹਾਅ ਕਰਨਾ ਉਚਿਤ ਹੈ।
ਪੁਲਿਸ ਚਾਰਜਸ਼ੀਟ ਦੇ ਮੁਤਾਬਕ ਸੈਕਟਰ-3 ਪੁਲਿਸ ਨੇ ਰੂਨਾ ਦੇਵੀ ਅਤੇ ਉਸਦੇ ਪਤੀ, ਅਰਵਿੰਦ ਮੁਖੀਆ ਨੂੰ 9 ਸਤੰਬਰ, 2025 ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਦੀ ਨਵਜੰਮੀ ਬੱਚੀ ਦੀ ਮੌਤ ਹੋ ਚੁੱਕੀ ਸੀ, ਇਸ ਤੋਂ ਬਾਅਦ ਉਨ੍ਹਾਂ ਨੇ ਉਸ ਦਾ ਜਨਮ ਅਤੇ ਮੌਤ ਲੁਕਾਉਣ ਦੇ ਇਰਾਦੇ ਨਾਲ ਚੁਪ-ਚਪੀਦੇ ਸੈਕਟਰ-9 ਸਥਿਤ ਹੇਅਰ ਮਾਸਟਰਸ ਦੇ ਕੋਲ ਝਾੜੀਆਂ ਵਿਚ ਸੁੱਟ ਦਿੱਤਾ। ਇਸ ਮਾਮਲੇ ਪੁਲਿਸ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਸੀ।

ਪੁਲਿਸ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ, ਜਿਸ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਭਾਰਤੀ ਦੰਡ ਸੰਹਿਤਾ, 2023 ਦੀ ਧਾਰਾ 94 ਅਤੇ 3(5) ਦੇ ਤਹਿਤ ਦੋਸ਼ੀ ਪਾਇਆ। ਜਦੋਂ ਜੋੜੇ ਨੂੰ ਅਦਾਲਤ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਕੋਈ ਵੀ ਟੈਸਟ ਜਾਂ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਆਪਣੇ ਆਪ ਆਪਣਾ ਅਪਰਾਧ ਕਬੂਲ ਲਿਆ। ਅਦਾਲਤ ਨੇ ਪਾਇਆ ਕਿ ਜੋੜੇ ਨੇ ਆਪਣੀ ਮਰਜ਼ੀ ਨਾਲ ਅਤੇ ਪੂਰੀ ਸਮਝ ਨਾਲ ਅਪਰਾਧ ਕਬੂਲ ਕੀਤਾ ਸੀ।
ਇਸ ਮਾਮਲੇ ਵਿੱਚ ਅਦਾਲਤ ਨੂੰ ਪਤਾ ਲੱਗਾ ਕਿ ਰੂਨਾ ਅਤੇ ਅਰਵਿੰਦ ਨਵੇਂ ਚੰਡੀਗੜ੍ਹ ਦੀ ਇੱਕ ਝੁੱਗੀ-ਝੌਂਪੜੀ ਵਿੱਚ ਰਹਿੰਦੇ ਹਨ। ਦੋਵੇਂ ਮਜ਼ਦੂਰੀ ਕਰਦੇ ਹਨ। ਜੇਕਰ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ, ਤਾਂ ਉਨ੍ਹਾਂ ਦੇ ਬੱਚਿਆਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀਂ ਹੋਵੇਗਾ। ਇਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਨਿਆਂ ਦੇ ਹਿੱਤ ਵਿੱਚ, ਦੋਸ਼ੀ ਨੂੰ ਪ੍ਰੋਬੇਸ਼ਨ ‘ਤੇ ਰਿਹਾਅ ਕਰਨਾ ਉਚਿਤ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ ਤੇ ਸਰਕਾਰੀ ਦਫਤਰ
ਅਦਾਲਤ ਨੇ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਬਜਾਏ 10,000 ਰੁਪਏ ਦਾ ਪ੍ਰੋਬੇਸ਼ਨ ਬਾਂਡ ਜਮ੍ਹਾ ਕਰਾਏ ਜਾਣ। ਉਨ੍ਹਾਂ ਨੂੰ ਛੇ ਮਹੀਨਿਆਂ ਲਈ ਪ੍ਰੋਬੇਸ਼ਨ ‘ਤੇ ਰਿਹਾਅ ਕੀਤਾ ਜਾ ਰਿਹਾ ਹੈ। ਹਾਲਾਂਕਿ, ਉਨ੍ਹਾਂ ਨੂੰ ਅਗਲੇ ਛੇ ਮਹੀਨਿਆਂ ਲਈ ਚੰਗਾ ਵਿਵਹਾਰ ਬਣਾਈ ਰੱਖਣਾ ਚਾਹੀਦਾ ਹੈ ਅਤੇ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























