ਜ਼ਿਆਦਾਤਰ ਲੋਕ ਪੌਸ਼ਟਿਕ ਤੱਤਾਂ ਨਾਲ ਭਰਪੂਰ ਚੀਆ ਸੀਡਸ ਦੇ ਸਿਹਤ ਲਾਭਾਂ ਬਾਰੇ ਜਾਣਦੇ ਹੋਣਗੇ। ਹਾਲਾਂਕਿ, ਬਹੁਤ ਘੱਟ ਲੋਕ ਜਾਣਦੇ ਹਨ ਕਿ ਚੀਆ ਸੀਡਸ ਸਿਹਤ ਲਈ ਨੁਕਸਾਨਦੇਹ ਵੀ ਹੋ ਸਕਦੇ ਹਨ। ਜੇਕਰ ਤੁਸੀਂ ਚੀਆ ਸੀਡਸ ਦਾ ਸਹੀ ਮਾਤਰਾ ਅਤੇ ਸਹੀ ਤਰੀਕੇ ਨਾਲ ਸੇਵਨ ਨਹੀਂ ਕੀਤਾ ਜਾਂਦਾ, ਤਾਂ ਤੁਹਾਨੂੰ ਕੁਝ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ ਕਿਵੇਂ…
ਗਟ ਹੈਲਥ ‘ਤੇ ਪੈ ਸਕਦੈ ਮਾੜਾ ਪ੍ਰਭਾਵ
ਜ਼ਿਆਦਾ ਮਾਤਰਾ ਵਿੱਚ ਚੀਆ ਸੀਡਸ ਦਾ ਸੇਵਨ ਤੁਹਾਡੀ ਗਟ ਹੈਲਥ ‘ਤੇ ਮਾੜਾ ਪ੍ਰਭਾਵ ਪਾ ਸਕਦਾ ਹੈ। ਜੇ ਤੁਸੀਂ ਪੇਟ ਦੀਆਂ ਸਮੱਸਿਆਵਾਂ ਤੋਂ ਬਚਣਾ ਚਾਹੁੰਦੇ ਹੋ, ਤਾਂ ਤੁਹਾਨੂੰ ਸੀਮਾ ਦੇ ਅੰਦਰ ਚੀਆ ਸੀਡਸ ਦਾ ਸੇਵਨ ਕਰਨਾ ਚਾਹੀਦਾ ਹੈ। ਬਹੁਤ ਜ਼ਿਆਦਾ ਚੀਆ ਸੀਡਸ ਖਾਣ ਨਾਲ ਬਲੋਟਿੰਗ, ਕਬਜ਼ ਅਤੇ ਗੈਸ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਬਲੱਡ ਪ੍ਰੈਸ਼ਰ ਘੱਟ ਕਰ ਸਕਦਾ ਹੈ
ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਲੋਕਾਂ ਨੂੰ ਅਕਸਰ ਚੀਆ ਬੀਡਸ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਕਿਉਂਕਿ ਚੀਆ ਸੀਡਸ ਵਿੱਚ ਪਾਏ ਜਾਣ ਵਾਲੇ ਤੱਤ ਬਲੱਡ ਪ੍ਰੈਸ਼ਰ ਨੂੰ ਘਟਾਉਣ ਵਿੱਚ ਅਸਰਦਾਰ ਸਾਬਤ ਹੋ ਸਕਦੇ ਹਨ। ਹਾਲਾਂਕਿ, ਘੱਟ ਬਲੱਡ ਪ੍ਰੈਸ਼ਰ ਤੋਂ ਪੀੜਤ ਲੋਕਾਂ ਨੂੰ ਚੀਆ ਸੀਡਸ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਇਹ ਉਨ੍ਹਾਂ ਦੀ ਸਿਹਤ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦੇ ਹਨ। ਇਸ ਤੋਂ ਇਲਾਵਾ, ਚੀਆ ਸੀਡਸ ਦਾ ਸੇਵਨ ਚਮੜੀ ਦੀ ਐਲਰਜੀ ਦਾ ਕਾਰਨ ਵੀ ਬਣ ਸਕਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਕੋਰਟ ਦਾ ਵੱਡਾ ਫੈਸਲਾ, ਬੱਚੀ ਨੂੰ ਸੁੱਟਣ ਵਾਲੇ ਜੋੜੇ ਨੂੰ ਜੇਲ੍ਹ ਦੀ ਥਾਂ ਕੀਤਾ ਰਿਹਾਅ!
ਤੁਹਾਡਾ ਖੂਨ ਪਤਲਾ ਹੋ ਸਕਦਾ ਹੈ
ਕੀ ਤੁਸੀਂ ਜਾਣਦੇ ਹੋ ਕਿ ਚੀਆ ਸੀਡਸ ਤੁਹਾਡੇ ਖੂਨ ਨੂੰ ਪਤਲਾ ਕਰ ਸਕਦੇ ਹਨ? ਜੇ ਤੁਸੀਂ ਕਿਸੇ ਸਿਹਤ ਮਾਹਿਰ ਦੀ ਸਲਾਹ ਤੋਂ ਬਿਨਾਂ ਬਹੁਤ ਜ਼ਿਆਦਾ ਚੀਆ ਸੀਡਸ ਦਾ ਸੇਵਨ ਕਰਦੇ ਹੋ, ਤਾਂ ਤੁਹਾਡਾ ਖੂਨ ਪਤਲਾ ਹੋ ਸਕਦਾ ਹੈ। ਇਸ ਲਈ ਤੁਹਾਨੂੰ ਆਪਣੀ ਡੇਲੀ ਡਾਇਟ ਪਲਾਨ ਵਿੱਚ ਚੀਆ ਸੀਡਸ ਨੂੰ ਧਿਆਨ ਨਾਲ ਸ਼ਾਮਲ ਕਰਨਾ ਚਾਹੀਦਾ ਹੈ, ਨਹੀਂ ਤਾਂ ਤੁਹਾਨੂੰ ਬਾਅਦ ਵਿੱਚ ਪਛਤਾਵਾ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























