ਜਲੰਧਰ ਦੇ ਨਿਊ ਵਿਜੇ ਨਗਰ ਇਲਾਕੇ ਵਿੱਚ ਸੋਮਵਾਰ ਸ਼ਾਮ ਨੂੰ ਇੱਕ ਘਰ ਵਿੱਚ ਲੱਗੀ ਅੱਗ ਵਿੱਚ ਇੱਕ 28 ਸਾਲਾ ਕੁੜੀ ਦੀ ਦਰਦਨਾਕ ਮੌਤ ਹੋ ਗਈ। ਕੁੜੀ ਮਾਨਸਿਕ ਤੌਰ ‘ਤੇ ਬੀਮਾਰ ਸੀ ਅਤੇ ਅੱਗ ਤੋਂ ਬਚ ਨਹੀਂ ਸਕੀ। ਇਹ ਘਟਨਾ ਸੋਮਵਾਰ ਸ਼ਾਮ ਨੂੰ ਵਾਪਰੀ ਜਦੋਂ ਨਿਊ ਵਿਜੇ ਨਗਰ ਵਿੱਚ ਇੱਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਘਰ ਦਾ ਇੱਕ ਕਮਰਾ ਪੂਰੀ ਤਰ੍ਹਾਂ ਤਬਾਹ ਹੋ ਗਿਆ।

ਥਾਣਾ 4 ਦੇ ਐਸਐਚਓ ਅਨੂ ਪਲਿਆਲ ਨੇ ਦੱਸਿਆ ਕਿ ਪੁਲਿਸ ਨੂੰ ਸ਼ਾਮ 7:51 ਵਜੇ ਦੇ ਕਰੀਬ ਅੱਗ ਲੱਗਣ ਬਾਰੇ ਫੋਨ ਆਇਆ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਅੱਗ ਲੱਗਣ ਸਮੇਂ ਮਹਿਲਾ ਆਪਣੇ ਕਮਰੇ ਵਿੱਚ ਆਪਣੇ ਬਿਸਤਰੇ ‘ਤੇ ਪਈ ਸੀ। ਆਪਣੀ ਮਾਨਸਿਕ ਸਿਹਤ ਕਾਰਨ, ਉਹ ਅਲਾਰਮ ਵਜਾਉਣ ਜਾਂ ਆਪਣੇ ਆਪ ਭੱਜਣ ਵਿੱਚ ਅਸਮਰੱਥ ਸੀ। ਅੱਗ ਦੀਆਂ ਲਪਟਾਂ ਵਿੱਚ ਘਿਰ ਜਾਣ ਤੋਂ ਬਾਅਦ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਨਿਤਿਨ ਨਵੀਨ ਬਣੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ, PM ਮੋਦੀ ਨੇ ਹਾਰ ਪਾ ਕੇ ਕੀਤਾ ਸਵਾਗਤ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਘਰ ਦੀਆਂ ਕੰਧਾਂ ਨੂੰ ਢੱਕਣ ਵਾਲੀਆਂ ਪੀਵੀਸੀ ਚਾਦਰਾਂ ਨੇ ਅੱਗ ਨੂੰ ਹੋਰ ਵਧਾ ਦਿੱਤਾ। ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ ਜਤਾਇਆ ਹੈ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਹਿਲਾ ਇੱਕ ਕਾਂਗਰਸੀ ਨੇਤਾ ਦੀ ਭਾਣਜੀ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























