ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਵੱਡਾ ਸਦਮਾ ਲੱਗਿਆ ਹੈ। ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਪਿਤਾ ਚੌਧਰੀ ਰਾਮ ਕਿਸ਼ਨ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਭਲਕੇ ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਵਿਧਾਇਕ ਸੁੱਖੀ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕਰਕੇ ਖੁਦ ਜਾਣਕਾਰੀ ਦਿੱਤੀ ਹੈ।
ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਬਹੁਤ ਹੀ ਦੁਖੀ ਹਿਰਦੇ ਨਾਲ ਇਹ ਆਪ ਸੱਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੇਰੇ ਪਿਤਾ ਜੀ ਚੌਧਰੀ ਰਾਮ ਕਿਸ਼ਨ ਜੀ ਸਾਬਕਾ ਤਹਿਸੀਲਦਾਰ ਸਾਨੂੰ ਸਦਾ ਲਈ ਵਿਛੋੜਾ ਦੇ ਕੇ ਪਰਮਾਤਮਾ ਦੇ ਚਰਨਾਂ ਵਿੱਚ ਲੀਨ ਹੋ ਗਏ ਹਨ, ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਮਿਤੀ 21-01-2026 ਦਿਨ ਬੁੱਧਵਾਰ ਨੂੰ ਦੁਪਿਹਰ 12-00 ਵਜੇ ਸੱਚ-ਘਰ ਬੰਗਾ ਰੋਡ ਨਵਾਂਸ਼ਹਿਰ ਵਿੱਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ: ਪੁਲਿਸ ਤੇ ਬ/ਦਮਾਸ਼ਾਂ ਵਿਚਾਲੇ ਹੋਈ ਮੁ/ਠਭੇੜ, ਇੱਕ ਬ/ਦਮਾਸ਼ ਹੋਇਆ ਜ਼ਖਮੀ, 2 ਗ੍ਰਿਫ਼ਤਾਰ
ਵੀਡੀਓ ਲਈ ਕਲਿੱਕ ਕਰੋ -:
























