ਪੰਜਾਬ ਵਿੱਚ ਭਗਵਾਨ ਸ਼੍ਰੀ ਰਾਮ ਦੇ ਜੀਵਨ ‘ਤੇ ਆਧਾਰਿਤ ਵਿਸ਼ੇਸ਼ ਸ਼ੋਅ ਕਰਵਾਏ ਜਾਣਗੇ। ਇਸ ਪ੍ਰਸਤਾਵ ਨੂੰ ਮੰਗਲਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ। “ਹਮਾਰੇ ਰਾਮ” ਸਿਰਲੇਖ ਵਾਲੇ 40 ਸ਼ੋਅ ਸੂਬੇ ਭਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਦਿਖਾਏ ਜਾਣਗੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਿਸ਼ੇਸ਼ ਸ਼ੋਅ ਸਾਡੇ ਜੀਵਨ ਅਤੇ ਕਾਰਜ ਸ਼ੈਲੀ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਤੋਂ ਇਲਾਵਾ ਕੈਬਨਿਟ ਨੇ ਮੁੱਖ ਮੰਤਰੀ ਯੋਗਸ਼ਾਲਾ ਲਈ 1,000 ਨਵੇਂ ਯੋਗਾ ਇੰਸਟ੍ਰਕਟਰਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ। ਉਨ੍ਹਾਂ ਨੂੰ ਅੱਠ ਮਹੀਨਿਆਂ ਦੀ ਫੀਲਡ ਸਿਖਲਾਈ ਮਿਲੇਗੀ, ਜਿਸ ਨੂੰ ਪ੍ਰਤੀ ਮਹੀਨਾ 8,000 ਰੁਪਏ ਦਾ ਮਾਣਭੱਤਾ ਮਿਲੇਗਾ। ਅੰਤਿਮ ਚੋਣ ਹੋਣ ‘ਤੇ, ਉਨ੍ਹਾਂ ਨੂੰ ਪ੍ਰਤੀ ਮਹੀਨਾ ₹25,000 ਦੀ ਤਨਖਾਹ ਮਿਲੇਗੀ।

ਪੰਜਾਬ ਵਿੱਚ ਵਿਭਾਗਾਂ ਵਿਚਕਾਰ ਜ਼ਮੀਨ ਦੇ ਤਬਾਦਲੇ ਨਾਲ ਸਬੰਧਤ ਪੇਚੀਦਗੀਆਂ ਨੂੰ ਹੱਲ ਕੀਤਾ ਜਾਵੇਗਾ। ਇਨ੍ਹਾਂ ਮਾਮਲਿਆਂ ਦੀ ਨਿਗਰਾਨੀ ਲਈ ਹਰੇਕ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ (ਡੀ.ਸੀ.) ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ।
ਮੁਕਤਸਰ, ਖਡੂਰ ਸਾਹਿਬ, ਜਲਾਲਾਬਾਦ ਅਤੇ ਫਾਜ਼ਿਲਕਾ ਵਿੱਚ ਪ੍ਰਾਇਮਰੀ ਸਿਹਤ ਕੇਂਦਰ ਹੁਣ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਅਧੀਨ ਹੋਣਗੇ, ਉੱਥੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਨਗੀਆਂ। ਪਹਿਲਾਂ, ਇਹ ਕੇਂਦਰ ਪੰਜਾਬ ਸਿਹਤ ਵਿਭਾਗ ਦੇ ਅਧੀਨ ਸਨ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ‘ਆਪ੍ਰੇਸ਼ਨ ਪ੍ਰਹਾਰ’ ਸ਼ੁਰੂ: 2 ਹਜ਼ਾਰ ਤੋਂ ਵੱਧ ਟੀਮਾਂ ਕਰ ਰਹੀਆਂ ਰੇਡ; ਟੋਲ-ਫ੍ਰੀ ਨੰਬਰ ਜਾਰੀ
ਪੰਜਾਬ ਵਿੱਚ ਬਾਗਬਾਨੀ ਹੇਠ ਰਕਬਾ ਵਧਾਉਣ ਲਈ ਮੰਤਰੀ ਮੰਡਲ ਨੇ ਇੱਕ ਵਿਸ਼ੇਸ਼ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। 10 ਸਾਲਾਂ ਵਿੱਚ ਬਾਗਬਾਨੀ ਹੇਠ ਰਕਬਾ 6 ਫੀਸਦੀ ਤੋਂ ਵਧ ਕੇ 15 ਫੀਸਦੀ ਹੋ ਜਾਵੇਗਾ। ਇਸ ਕਦਮ ਦਾ ਉਦੇਸ਼ ਬਾਗਬਾਨੀ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ।
ਵੀਡੀਓ ਲਈ ਕਲਿੱਕ ਕਰੋ -:
























