ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਗੈਂਗਸਟਰ ਵਿਰੋਧੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਬਦਮਾਸ਼ ਮਨੀ ਸੂਰਮਾ ਨੂੰ ਐਨਕਾਊਂਟਰ ਵਿਚ ਢੇਰ ਕਰ ਦਿੱਤਾ। ਪੁਲਿਸ ਨੇ ਜਵਾਬੀ ਕਾਰਵਾਈ ਵਿੱਚ ਮਨੀ ਪ੍ਰਿੰਸ ਨੇ ਵਿਦੇਸ਼ੀ ਪਿਸਤੌਲ ਨਾਲ ਗੋਲੀ ਚਲਾਈ, ਪਰ ਪੁਲਿਸ ਅਧਿਕਾਰੀਆਂ ਦੀਆਂ ਬੁਲੇਟਪਰੂਫ ਜੈਕਟਾਂ ਕਰਕੇ ਕੋਈ ਵੀ ਜਖਮੀ ਨਹੀਂ ਹੋਇਆ।
ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਮਨੀ ਸੂਰਮਾ ਖਿਲਾਫ ਤਰਨਤਾਰਨ ਸਮੇਤ ਕਈ ਥਾਣਿਆਂ ਵਿੱਚ 50 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਸਨ। ਇਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਐਨਡੀਪੀਐਸ ਐਕਟ, ਆਰਮਜ਼ ਐਕਟ ਅਤੇ ਡਕੈਤੀ ਸ਼ਾਮਲ ਹਨ। ਉਸ ਨੂੰ ਪਹਿਲਾਂ ਹੀ ਕੁਝ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਜਾ ਚੁੱਕਾ ਸੀ।
ਡੀਆਈਜੀ ਨੇ ਦੱਸਿਆ ਕਿ 12 ਜਨਵਰੀ ਨੂੰ ਵੀ ਮਨੀ ਸੂਰਮਾ ਦਾ ਲੋਪੋਕੇ ਪੁਲਿਸ ਨੇ ਐਨਕਾਊਂਟਰ ਕੀਤਾ ਸੀ, ਜਿਸ ਵਿਚ ਉਹ ਜ਼ਖਮੀ ਹੋ ਗਿਆ ਸੀ ਅਤੇ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਵਿੱਚ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਤੋਂ ਬਚ ਕੇ ਫਰਾਰ ਹੋ ਗਿਆ ਸੀ।

ਪੁਲਿਸ ਨੇ ਇੱਕ ਸੂਚਨਾ ਦੇ ਆਧਾਰ ‘ਤੇ ਅਟਾਰੀ ਖੇਤਰ ਵਿੱਚ ਘੇਰਾਬੰਦੀ ਕਰ ਲਈ। ਪੁਲਿਸ ਨੂੰ ਦੇਖ ਕੇ ਮਨੀ ਸੂਰਮਾ ਨੇ ਫਾਇਰਿੰਗ ਕਰ ਦਿੱਤੀ। ਉਹ ਜਵਾਬੀ ਗੋਲੀਬਾਰੀ ਵਿੱਚ ਮਾਰਿਆ ਗਿਆ। ਐਫਐਸਐਲ ਟੀਮ ਨੇ ਸਬੂਤ ਇਕੱਠੇ ਕਰਨੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਆਈਜੀ ਸੰਦੀਪ ਗੋਇਲ ਨੇ ਪੁਲਿਸ ਟੀਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਦੇ ਤਹਿਤ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਨੀ ਪ੍ਰਿੰਸ ਨੂੰ ਭੱਜਣ ਵਿੱਚ ਮਦਦ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮਹਿਲਾ ਕਾਂਸਟੇਬਲ ਦੀ ਸੜਕ ਹਾਦਸੇ ‘ਚ ਮੌਤ, ਡਿਊਟੀ ‘ਤੇ ਜਾਂਦਿਆਂ ਅਣਪਛਾਤੇ ਵਾਹਨ ਨੇ ਮਾਰੀ ਟੱਕਰ
ਪੁਲਿਸ ਨੇ ਸਪੱਸ਼ਟ ਕੀਤਾ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਲਾਕੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਵੀਡੀਓ ਲਈ ਕਲਿੱਕ ਕਰੋ -:
























