ਫਰੀਦਕੋਟ ਦੀ ਇੱਕ ਸੈਸ਼ਨ ਅਦਾਲਤ ਨੇ ਮੰਗਲਵਾਰ ਨੂੰ ਅਕਤੂਬਰ 2024 ਵਿੱਚ ਪੰਥਕ ਆਗੂ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਦੇ ਸਬੰਧ ਵਿੱਚ 12 ਵਿਅਕਤੀਆਂ ਵਿਰੁੱਧ ਦੋਸ਼ ਤੈਅ ਕੀਤੇ ਹਨ। ਹਾਲਾਂਕਿ 17 ਲੋਕਾਂ ਨੂੰ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਹੈ, ਪਰ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸਮੇਤ ਪੰਜ ਨਾਮ ਚਾਰਜਸ਼ੀਟ ਵਿੱਚ ਨਹੀਂ ਹਨ ਕਿਉਂਕਿ ਉਨ੍ਹਾਂ ਨੂੰ ਅਜੇ ਤੱਕ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ 3 ਫਰਵਰੀ ਨੂੰ ਇਸ ਮਾਮਲੇ ਦੀ ਸੁਣਵਾਈ ਕਰਨਗੇ ਤਾਂ ਜੋ ਇਸ ਅਪਰਾਧ ਵਿੱਚ ਸਰਕਾਰੀ ਵਕੀਲ ਦੇ ਸਬੂਤ ਦਰਜ ਕੀਤੇ ਜਾ ਸਕਣ। ਅਦਾਲਤ ਨੇ ਮੰਗਲਵਾਰ ਦੀ ਕਾਰਵਾਈ ਦੀ ਕਾਪੀ ਅਜੇ ਜਾਰੀ ਨਹੀਂ ਕੀਤੀ ਹੈ। ਇੱਕ ਵਿਸ਼ੇਸ਼ ਜਾਂਚ ਟੀਮ (SIT) ਨੇ ਪਿਛਲੇ ਸਾਲ ਮਾਰਚ ਵਿੱਚ ਅਦਾਲਤ ਵਿੱਚ ਇੱਕ ਵਿਸਥਾਰਤ ਚਾਰਜਸ਼ੀਟ ਪੇਸ਼ ਕੀਤੀ ਸੀ।
ਇਹ ਵੀ ਪੜ੍ਹੋ : ਪਿੰਡ ਮਾਹਲ ਦੇ ਗੁਰੂਘਰ ‘ਚ ਹੋਈ ਬੇਅਦਬੀ, ਸਿੱਖ ਸੰਗਤ ‘ਚ ਭਾਰੀ ਰੋਸ, ਪੁਲਿਸ ਵੱਲੋਂ ਜਾਂਚ ਸ਼ੁਰੂ
ਦੱਸ ਦੇਈਏ ਕਿ ਗੁਰਪ੍ਰੀਤ ਸਿਘ ਹਰੀਨੌ ਦੀ 9 ਅਕਤੂਬਰ, 2024 ਨੂੰ ਕੋਟਕਪੂਰਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਪਿੰਡ ਦੇ ਗੁਰਦੁਆਰੇ ਤੋਂ ਆਪਣੀ ਮੋਟਰਸਾਈਕਲ ‘ਤੇ ਘਰ ਪਰਤ ਰਿਹਾ ਸੀ। ਪੁਲਿਸ ਮੁਤਾਬਕ ਗੁਰਪ੍ਰੀਤ ਦੀ ਕਥਿਤ ਤੌਰ ‘ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ‘ਤੇ ਹੱਤਿਆ ਕੀਤੀ ਗਈ ਸੀ, ਜੋ ਸਖ਼ਤ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਪੁਲਿਸ ਜਾਂਚ ਦੇ ਅਨੁਸਾਰ, ਜਿਨ੍ਹਾਂ ਪੰਜ ਮੁਲਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ, ਉਨ੍ਹਾਂ ਵਿੱਚ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ (ਕੈਨੇਡਾ), ਕਰਮਵੀਰ ਸਿੰਘ (ਕੈਨੇਡਾ), ਗੁਰਜੰਟ ਸਿੰਘ (ਆਸਟ੍ਰੇਲੀਆ) ਅਤੇ ਜਤਿੰਦਰ ਸਿੰਘ (ਇੰਗਲੈਂਡ) ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
























