ਪੰਜਾਬ ਵਿਚ ਭਲਕੇ ਵੀਰਵਾਰ ਤੋਂ ਮੌਸਮ ਬਦਲੇਗਾ। ਇਸ ਸਮੇਂ ਦੌਰਾਨ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗਰਜ, ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਸੰਭਵ ਹਨ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਯੌਲੇ ਅਲਰਟ ਜਾਰੀ ਕੀਤਾ ਹੈ।
ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਸੂਬੇ ਵਿੱਚ ਆਮ ਨਾਲੋਂ 5.4 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਵੱਧ ਤਾਪਮਾਨ ਭਾਖੜਾ ਡੈਮ ਵਿਖੇ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਉਥੇ ਹੀ ਮੌਸਮ ਵਿਭਾਗ, ਚੰਡੀਗੜ੍ਹ ਦੇ ਅਨੁਸਾਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਅੱਜ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦੋਂਕਿ ਬਾਕੀ ਏਰੀਆ ਖੁਸ਼ਕ ਰਹਿਣਗੇ। ਹਾਲਾਂਕਿ, ਅੰਮ੍ਰਿਤਸਰ ਵਿੱਚ 50 ਮੀਟਰ ਅਤੇ ਬਠਿੰਡਾ ਵਿੱਚ 100 ਮੀਟਰ ਵਿਜੀਬਿਲਟੀ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਪਿੰਡ ਮਾਹਲ ਦੇ ਗੁਰੂਘਰ ‘ਚ ਹੋਈ ਬੇਅਦਬੀ, ਸਿੱਖ ਸੰਗਤ ‘ਚ ਭਾਰੀ ਰੋਸ, ਪੁਲਿਸ ਵੱਲੋਂ ਜਾਂਚ ਸ਼ੁਰੂ
ਉੱਤਰੀ ਪੰਜਾਬ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਪੱਛਮੀ ਗੜਬੜੀ ਕਮਜ਼ੋਰ ਹੋ ਗਈ ਹੈ। ਹਾਲਾਂਕਿ, ਹਵਾਵਾਂ ਦਾ ਇੱਕ ਛੋਟਾ ਜਿਹਾ ਹਿੱਸਾ ਉੱਪਰਲੇ ਵਾਯੂਮੰਡਲ ਵਿੱਚ ਬਣਿਆ ਹੋਇਆ ਹੈ। ਇਹ ਉਮੀਦ ਕੀਤੀ ਜਾਂਦੀ ਹੈ ਕਿ 21 ਜਨਵਰੀ ਦੀ ਰਾਤ ਨੂੰ ਉੱਤਰ-ਪੱਛਮੀ ਭਾਰਤ ਵਿੱਚ ਇੱਕ ਹੋਰ ਸ਼ਕਤੀਸ਼ਾਲੀ ਪੱਛਮੀ ਗੜਬੜੀ ਆਵੇਗੀ, ਜਿਸਦਾ ਮੌਸਮ ‘ਤੇ ਅਸਰ ਪਵੇਗਾ, ਜਿਸ ਨਾਲ 22 ਜਨਵਰੀ ਤੋਂ ਲੈ ਕੇ 24 ਜਨਵਰੀ ਤੱਕ ਨੂੰ ਗਰਜ-ਚਮਕ ਨਾਲ ਹਲਕੀ ਤੋਂ ਮੱਧਮ ਬਾਰਿਸ਼ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੇਜ ਹਵਾਵਾਂ ਚੱਲ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























