ਪੰਜਾਬ ਵਿਚ ਮੁੜ ਤੋਂ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਹੁਣ 22 ਜਨਵਰੀ ਯਾਨੀ ਭਲਕੇ ਤੋਂ ਪਹਿਲਾਂ ਵਾਂਗ ਆਮ ਦੀ ਤਰ੍ਹਾਂ ਹੀ ਸਕੂਲ ਖੁੱਲ੍ਹਣਗੇ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਨੂੰ ਲੈ ਕੇ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ 3 ਵਜੇ ਤੱਕ ਲੱਗਣਗੇ ਤੇ ਮਿਡਲ, ਹਾਈ ਤੇ ਸੀ.ਸੈਕੰਡਰੀ ਸਕੂਲਾਂ ਦਾ ਸਮਾਂ 9 ਵਜੇ ਤੋਂ 3:20 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਪਟਿਆਲਾ ‘ਚ ਵੱਡੇ ਗੈਂਗ ਦੇ ਬ.ਦ.ਮਾਸ਼ ਦਾ ਹੋਇਆ ਐਨ.ਕਾਊਂ/ਟਰ
ਦੱਸ ਦੇਈਏ ਕਿ 15 ਜਨਵਰੀ ਨੂੰ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਦਾ ਕੀਤਾ ਗਿਆ ਸੀ। ਇਹ ਬਦਲਾਅ 21 ਜਨਵਰੀ ਤੱਕ ਹੀ ਲਾਗੂ ਸੀ ਤੇ ਅੱਜ ਜਾਰੀ ਹੋਏ ਨਵੇਂ ਹੁਕਮਾਂ ਮੁਤਾਬਕ ਭਲਕੇ ਤੋਂ ਸਕੂਲ ਪਹਿਲਾਂ ਵਾਂਗ ਯਾਨੀ 9 ਵਜੇ ਤੋਂ ਹੀ ਖੁੱਲ੍ਹਣਗੇ। ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਜਾਰੀ ਹੋਏ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























