ਗੁਰਦਾਸਪੁਰ ਜ਼ਿਲ੍ਹੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪਾਕਿਸਤਾਨ ਤੋਂ ਤਸਕਰੀ ਕਰਕੇ ਲਿਆਂਦੀ ਗਈ ਹਥਿਆਰਾਂ ਦੀ ਖੇਪ ਫੜੀ ਹੈ। ਪੁਲਿਸ ਨੇ ਦੁਬਈ ਤੋਂ ਪਰਤੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 5 ਵਿਦੇਸ਼ੀ ਪਿਸਤੌਲਾਂ ਤੇ 7 ਮੈਗਜ਼ੀਨ ਬਰਾਮਦ ਕੀਤੇ ਹਨ।
ਗ੍ਰਿਫਤਾਰ ਨੌਜਵਾਨ ਦੀ ਪਛਾਣ ਸੰਗਰੂਰ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਫੜਿਆ। ਡੀਆਈਜੀ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਇਕ ਸਾਲ ਪਹਿਲਾਂ ਦੁਬਈ ਤੋਂ ਪੰਜਾਬ ਪਰਤਿਆ ਸੀ। ਉਹ ਵਿਦੇਸ਼ ਵਿਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਹਥਿਆਰਾਂ ਦੀ ਇਹ ਖੇਪ ਪੰਜਾਬ ਵਿਚ ਸਰਗਰਮ ਗੈਂਗਸਟਰਾਂ ਤਕ ਪਹੁੰਚਾਉਣਾ ਚਾਹੁੰਦਾ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਪਟਿਆਲਾ ‘ਚ ਵੱਡੇ ਗੈਂਗ ਦੇ ਬ.ਦ.ਮਾਸ਼ ਦਾ ਹੋਇਆ ਐਨ.ਕਾਊਂ/ਟਰ
ਪੁਲਿਸ ਮੁਤਾਬਕ ਇਨ੍ਹਾਂ ਹਥਿਆਰਾਂ ਦਾ ਇਸਤੇਮਾਲ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਲਈ ਕੀਤਾ ਜਾਣਾ ਸੀ। ਹਾਲਾਂਕਿ ਖੁਫੀਆ ਜਾਣਕਾਰੀ ‘ਤੇ ਸਮੇਂ ਰਹਿੰਦੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਸ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਅਰਸ਼ਦੀਪ ਸਿੰਘ ਤੋਂ ਅੱਗੇ ਦੀ ਪੁਛਗਿਛ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























