ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਅਪਰਾਧੀਆਂ ਖਿਲਾਫ ਰਾਜ ਵਿਆਪੀ ਆਪ੍ਰੇਸ਼ਨ ਪ੍ਰਹਾਰ ਮੁਹਿੰਮ ਤਹਿਤ ਐੱਸਐੱਸਪੀ ਫਰੀਦਕੋਟ ਡਾ. ਪ੍ਰਗਿਆ ਜੈਨ ਦੀ ਅਗਵਾਈ ਵਿਚ ਪਿਛਲੇ 36 ਘੰਟਿਆਂ ਦੌਰਾਨ 151 ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਨ੍ਹਾਂ ਵਿਚੋਂ 134 ਮੁਲਜ਼ਮਾਂ ਖਿਲਾਫ ਵੱਖ-ਵੱਖ ਥਾਣਿਆਂ ਵਿਚ ਅਪਰਾਧਿਕ ਕੇਸ ਦਰਜ ਕਰਕੇ ਉਨ੍ਹਾਂ ਨੇ ਅਧਿਕਾਰਕ ਤੌਰ ਤੋਂ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਬਾਕੀ ਤੋਂ ਪੁੱਛਗਿਛ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਐੱਸਐੱਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਫਰੀਦਕੋਟ ਜ਼ਿਲ੍ਹਾ ਪੁਲਿਸ ਦੀਆਂ ਸਾਰੀਆਂ ਯੂਨਿਟਾਂ ਦੀਆਂ 64 ਤੋਂ ਵੱਧ ਟੀਮਾਂ ਤਾਇਨਾਤ ਕੀਤੀਆਂ ਗਈਆਂ। 9 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਵਿਚ 479 ਪੁਲਿਸ ਮੁਲਾਜ਼ਮਾਂ ਦੇ ਨਾਲ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਤੇ ਉਨ੍ਹਾਂ ਨੂੰ ਪਨਾਹ ਜਾਂ ਲਾਜਸਿਟਿਕ ਸਹਾਇਤਾ ਦੇਣ ਵਾਲਿਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।
ਇਸ ਮੁਹਿੰਮ ਦੌਰਾਨ ਅਪਰਾਧੀਆਂ ਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਘੇਰਿਆ ਗਿਆ, ਜਿਸ ਤਹਿਤ ਹੁਣ ਤੱਕ 151 ਨੂੰ ਰਾਊਂਡ ਅੱਪ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਸੰਗਠਿਤ ਅਪਰਾਧ ਨਾਲ ਜੁੜੇ 8 ਸਰਗਰਮ ਗਿਰੋਹਾਂ ਦੇ 45 ਮੁਲਜ਼ਮ, ਚੋਰੀ ਮਾਮਲਿਆਂ ਦੇ 5, ਨਸ਼ਾ ਤਸਕਰੀ ਦੇ 8, ਸੰਗੀਨ ਅਪਰਾਧ ਦੇ 16, ਦੁਬਾਰਾ ਅਪਰਾਧ ਕਰਨ ਵਾਲੇ 21, ਭਗੌੜੇ ਅਪਰਾਧੀ 17, ਪਨਾਹ ਦੇਣ ਵਾਲੇ 2, ਹੋਰ ਅਪਰਾਧਾਂ ਨਾਲ ਜੁੜੇ 20 ਮੁਲਜ਼ਮਾਂ ‘ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾ ਰਿਹਾ ਹੈ ਤੇ ਬਾਕੀਆਂ ਤੋਂ ਪੁੱਛਗਿਛ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IAS ਤੇ 6 PCS ਅਧਿਕਾਰੀਆਂ ਦਾ ਹੋਇਆ ਤਬਾਦਲਾ, ਦੇਖੋ ਲਿਸਟ
ਮਾਮਲੇ ਵਿਚ SSP ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਜੋ ਵੀ ਵਿਅਕਤੀ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਨੂੰ ਕਿਸੇ ਤਰ੍ਹਾਂ ਦੀ ਜਾਣਕਾਰੀ ਉਪਲਬਧ ਕਰਾਉਂਦਾ ਹੈ ਤੇ ਉਸ ਜਾਣਕਾਰੀ ਦੇ ਆਧਾਰ ‘ਤੇ ਜੇਕਰ ਕੋਈ ਅਪਰਾਧ ਹੁੰਦਾ ਹੈ ਤਾਂ ਅਜਿਹੇ ਵਿਅਕਤੀਆਂ ਨੂੰ ਵੀ ਉਸੇ ਅਪਰਾਧ ਵਿਚ ਸ਼ਾਮਲ ਮੰਨਦੇ ਹੋਏ ਗ੍ਰਿਫਤਾਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























