ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਲੇਸ਼ ਵਿਚਾਲੇ ਕਾਂਗਰਸ ਦੀ ਅੱਜ ਵੱਡੀ ਮੀਟਿੰਗ ਹੋਣ ਜਾ ਰਹੀ ਹੈ। ਕਾਂਗਰਸ ਦੇ ਦਿੱਲੀ ਦਰਬਾਰ ਨੇ ਪੰਜਾਬ ਦੇ ਕਈ ਸੀਨੀਅਰ ਆਗੂਆਂ ਨੂੰ ਤਲਬ ਕੀਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਕੇ. ਸੀ. ਵੇਣੁਗੋਪਾਲ ਨਾਲ ਪੰਜਾਬ ਆਗੂਆਂ ਦੀ ਬੈਠਕ ਹੋਵੇਗੀ ਤੇ ਇਸ ਬੈਠਕ ਵਿਚ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਜੈਇੰਦਰ ਸਿੰਗਲਾ ਤੇ ਅੰਬਿਕਾ ਸੋਨੀ ਨੂੰ ਹਾਈਕਮਾਨ ਵੱਲੋਂ ਸੱਦਿਆ ਗਿਆ ਹੈ। ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਭੁਪੇਸ਼ ਬਘੇਲ ਵੀ ਇਸ ਮੀਟਿੰਗ ਵਿਚ ਮੌਜੂਦ ਰਹਿਣਗੇ।
ਹਾਲਾਂਕਿ ਪੰਜਾਬ ਕਾਂਗਰਸ ਇਸ ਵੇਲੇ ਜਾਤ-ਪਾਤ ਦੇ ਮੁੱਦੇ ‘ਤੇ ਉਲਝਦੀ ਹੋਈ ਨਜ਼ਰ ਆ ਰਹੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਹਾਈਕਮਾਨ ਪੰਜਾਬ ਦੇ ਇਸ ਅੰਦਰੂਨੀ ਕਲੇਸ਼ ਨੂੰ ਨਿਪਟਾਉਣ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ ਜਿਸ ਤੋਂ ਬਾਅਦ ਕਾਂਗਰਸ ਵੱਲੋਂ ਆਗਾਮੀ ਵਿਧਾਨ ਸਭਾ ਦੀਆਂ ਤਿਆਰੀਆਂ ਵਿੱਢੀਆਂ ਜਾਣਗੀਆਂ, ਇਸ ਲਈ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : 1984 ਸਿੱਖ ਵਿਰੋਧੀ ਦੰਗੇ : ਜਨਕਪੁਰੀ,ਵਿਕਾਸਪੁਰੀ ਹਿੰ/ਸਾ ਮਾਮਲੇ ‘ਚ ਸਾਬਕਾ ਸਾਂਸਦ ਸੱਜਣ ਕੁਮਾਰ ਬਰੀ
ਜਾਣਕਾਰੀ ਮੁਤਾਬਕ ਸ਼ਾਮ ਦਿੱਲੀ ਦੇ ਇੰਦਰਾ ਹਾਲ ਵਿਚ ਇਹ ਮੀਟਿੰਗ ਹੋਵੇਗੀ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵਿਚਾਲੇ ਜਾਤ-ਪਾਤ ਦੇ ਮੁੱਦੇ ਨੂੰ ਲੈ ਕੇ ਬਹਿਸਬਾਜ਼ੀ ਚੱਲ ਰਹੀ ਹੈ। ਹਾਲਾਂਕਿ ਹਾਈਕਮਾਨ ਨੂੰ ਕੁਝ ਨੇਤਾਵਾਂ ਵੱਲੋਂ ਆਪਣਾ ਪੱਖ ਰੱਖਣ ਲਈ ਚਿੱਠੀ ਵੀ ਲਿਖੀ ਗਈ ਹੈ ਤੇ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਚੰਨੀ ਦਾ ਬੀਤੇ ਦਿਨੀਂ ਇਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿਚ ਦਲਿਤ ਭਾਈਚਾਰੇ ਬਾਰੇ ਦੱਸ ਰਹੇ ਸਨ ਕਿ SC ਭਾਈਚਾਰੇ ਨੂੰ ਅੱਗੇ ਨਹੀਂ ਆਉਣ ਦਿੱਤਾ ਜਾ ਰਿਹਾ। ਇਸੇ ਦੌਰਾਨ ਚੰਨੀ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ, ਵਿਰੋਧੀ ਧਿਰ ਦੇ ਆਗੂ, ਮਹਿਲਾ ਵਿੰਗ ਦੀ ਪ੍ਰਧਾਨ ਤੇ ਜਨਰਲ ਸਕੱਤਰ ਇਹ ਸਾਰੇ ਜਾਤੀਆਂ ਦੇ ਹਨ ਤਾਂ ਅਸੀਂ ਫਿਰ ਕਿਥੇ ਜਾਵਾਂਗੇ? ਉਨ੍ਹਾਂ ਕਿਹਾ ਕਿ ਦਲਿਤਾਂ ਨੂੰ ਪ੍ਰਤੀਨਿਧਤਾ ਕਿਵੇਂ ਮਿਲੇਗੀ? ਜੇਕਰ ਪਾਰਟੀ ਮੰਨਦੀ ਹੈ ਕਿ ਪੰਜਾਬ ਵਿਚ 32 ਫੀਸਦੀ ਦਲਿਤ ਆਬਾਦੀ ਹੈ ਤਾਂ ਦਲਿਤਾਂ ਨੂੰ ਮੌਕਾ ਕਿਉਂ ਨਹੀਂ ਦਿੱਤਾ ਜਾ ਰਿਹਾ ਜਿਸ ਮਗਰੋਂ ਸਿਆਸਤ ਵਿਚ ਵੱਡਾ ਭੂਚਾਲ ਆਇਆ ਹੈ। ਇਸੇ ਨੂੰ ਲੈ ਕੇ ਅੱਜ ਦਿੱਲੀ ਵਿਚ ਵੱਡੀ ਮੀਟਿੰਗ ਹੋਣ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























