ਬਰਨਾਲਾ ਦੇ ਮਹਿਲ ਕਲਾਂ ਦੇ ਪਿੰਡ ਮਹਿਲ ਖੁਰਦ ‘ਚ ਵੱਡਾ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਮਿੰਨੀ ਬੱਸ ਪਲਟ ਗਈ ਹੈ ਤੇ ਹਾਦਸੇ ‘ਚ 14 ਦੇ ਕਰੀਬ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਬੱਸ ਬੁਰੇ ਤਰੀਕੇ ਨਾਲ ਖੇਤਾਂ ਵਿਚ ਪਲਟ ਗਈ। ਸਵਾਰੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਾਦਸਾ ਧੁੰਦ ਕਰਕੇ ਵਾਪਰਿਆ ਦੱਸਿਆ ਜਾ ਰਿਹਾ ਹੈ।
ਸਥਾਨਕ ਲੋਕਾਂ ਤੇ ਪ੍ਰਸ਼ਾਸਨ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਜਾਂਦਾ ਹੈ, ਜਿਥੇ ਉਹ ਜੇਰੇ ਇਲਾਜ ਹਨ। ਅਚਾਨਕ ਬੱਸ ਪਲਟ ਜਾਂਦੀ ਹੈ। ਦੋ ਮਰੀਜ਼ਾਂ ਨੂੰ ਸਿਵਲ ਹਸਪਤਾਲ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ। ਲੋਕ ਸਹਿਮੇ ਹੋਏ ਹਨ। ਮੌਕੇ ‘ਤੇ ਵੱਡੀ ਗਿਣਤੀ ਵਿਚ ਭੀੜ ਇਕੱਠੀ ਹੋ ਗਈ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























