ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਹਾਈਕਮਾਨ ਵੱਲੋਂ ਦਿੱਲੀ ਤਲਬ ਕੀਤਾ ਗਿਆ ਸੀ ਜਿਥੇ ਰਾਹੁਲ ਗਾਂਧੀ ਤੇ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਕੇ. ਸੀ. ਵੇਣੁਗੋਪਾਲ ਨਾਲ ਪੰਜਾਬ ਆਗੂਆਂ ਦੀ ਬੈਠਕ ਹੋਈ। ਇਸ ਬੈਠਕ ਵਿਚ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਜੈਇੰਦਰ ਸਿੰਗਲਾ ਤੇ ਅੰਬਿਕਾ ਸੋਨੀ ਨੂੰ ਹਾਈਕਮਾਨ ਵੱਲੋਂ ਸੱਦਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਮੀਂਹ ਕਰਕੇ ਬਦਲਿਆ ਮੌਸਮ ਦਾ ਬਦਲਿਆ ਮਿਜਾਜ਼, ਚੱਲ ਰਹੀਆਂ ਤੇਜ਼ ਹਵਾਵਾਂ, ਵਧੀ ਠੰਡ
ਮੀਟਿੰਗ ਵਿਚ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਿਚ ਤਬਦੀਲੀ ਹੋਣ ਦੀਆਂ ਅਟਕਲਾਂ ਨੂੰ ਵਿਰਾਮ ਲਗਾਉਂਦੇ ਹੋਏ ਸਪੱਸ਼ਟ ਕੀਤਾ ਗਿਆ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ‘ਚ ਕੋਈ ਤਬਦੀਲੀ ਨਹੀਂ ਹੋਵੇਗੀ ਪਰ ਹਾਈਕਮਾਨ ਵੱਲੋਂ ਨਾਲ ਹੀ ਇਹ ਵੀ ਨਿਰਦੇਸ਼ ਦਿੱਤਾ ਗਿਆ ਕਿ ਸੂਬੇ ਦੀ ਕਾਂਗਰਸ ‘ਚ ਕਿਸੇ ਤਰ੍ਹਾਂ ਦੀ ਧੜੇਬੰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦਿੱਲੀ ਵਿੱਚ ਲਗਭਗ ਤਿੰਨ ਘੰਟੇ ਇਹ ਮੀਟਿੰਗ ਚੱਲੀ। ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਪੰਜਾਬ ’ਚ ਲੀਡਰਸ਼ਿਪ ਤਬਦੀਲੀ ਦਾ ਕੋਈ ਸਵਾਲ ਹੀ ਨਹੀਂ ਹੈ ਅਤੇ ਕਾਂਗਰਸ ਇੱਕਜੁੱਟ ਹੋ ਕੇ ਆਗਾਮੀ ਪੰਜਾਬ ਚੋਣਾਂ ਲੜੇਗੀ ਤੇ ਜਿੱਤ ਹਾਸਲ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
























