ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੂੰ ਗੈਂਗਸਟਰ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਤੇ ਕਿਹਾ ਗਿਆ ਹੈ ਕਿ ਜੇਕਰ ਤੁਸੀਂ 5 ਕਰੋੜ ਰੁਪਏ ਨਹੀਂ ਦਿੱਤੇ ਤਾਂ ਸਾਰਾ ਪਰਿਵਾਰ ਮੌਤ ਦੇ ਘਾਟ ਉਤਾਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ‘ਪੰਜਾਬ ਕਾਂਗਰਸ ਦੀ ਲੀਡਰਸ਼ਿਪ ‘ਚ ਨਹੀਂ ਹੋਵੇਗੀ ਕੋਈ ਤਬਦੀਲੀ’-ਹਾਈਕਮਾਨ ਨੇ ਆਗੂਆਂ ਨੂੰ ਧੜੇਬੰਦੀ ਛੱਡਣ ਲਈ ਕਿਹਾ
ਦੱਸ ਦੇਈਏ ਕਿ ਪੰਜਾਬ ਵਿਚ ਜਿਥੇ ਲਗਾਤਾਰ ਗੈਂਗਸਟਰਾਂ ਨੂੰ ਲੈ ਕੇ ਜਿਥੇ ਪੰਜਾਬ ਪੁਲਿਸ ਪ੍ਰੈੱਸ ਕਾਨਫਰੰਸਾਂ ਕਰ ਰਹੀ ਹੈ ਕਿ ਜਲਦ ਹੀ ਇਨ੍ਹਾਂ ਗੈਂਗਸਟਰਾਂ ਦਾ ਖਾਤਮਾ ਕਰ ਦਿੱਤਾ ਜਾਵੇਗਾ ਤੇ ਪੰਜਾਬ ਪੁਲਿਸ ਦਾ ਐਕਸ਼ਨ ਵੀ ਜਾਰੀ ਹੈ ਤੇ ਉਸੇ ਵਿਚਾਲੇ ਮੋਹਾਲੀ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਸੋਹਾਣਾ ਤੋਂ ਰੰਗਦਾਰੀ ਮੰਗੀ ਗਈ ਹੈ। ਸੋਹਾਣਾ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਪੰਜਾਬ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























