ਗੁਰਦਾਸਪੁਰ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਜ਼ਰੀਏ ਦਿੱਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਦੁਪਹਿਰ 1 ਵਜੇ ਤੱਕ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਧਮਕੀ ਮਿਲਣ ਮਗਰੋਂ ਸਕੂਲ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਕਲਾਨੌਰ ਰੋਡ ‘ਤੇ ਸਥਿਤ ਜੀਆ ਲਾਲ ਮਿੱਤਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਹਾਲਾਤਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਛੁੱਟੀ ਕਰ ਦਿੱਤੀ ਗਈ ਹੈ। ਬੱਚਿਆਂ ਨੂੰ ਸੁਰੱਖਿਅਤ ਘਰ ਭੇਜ ਦਿੱਤਾ ਗਿਆ ਹੈ। ਮਾਪਿਆਂ ਨੂੰ ਤੁਰੰਤ ਇਸ ਬਾਰੇ ਸੂਚਿਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























