ਮੋਹਾਲੀ ਜਿਲ੍ਹੇ ਦੇ ਜੀਰਕਪੁਰ ਵਿਚ ਦਰਦਨਾਕ ਹਾਦਸਾ ਵਾਪਰਿਆ। ਬਲਟਾਣਾ ਰੇਲਵੇ ਕਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਦੋ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸਾ ਸ਼ਾਮ 5.30 ਵਜੇ ਵਾਪਰਿਆ, ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੈਕਟਰ 6 ਸਿਵਲ ਹਸਪਤਾਲ ਭੇਜ ਦਿੱਤਾ। ਹਾਦਸੇ ਮਗਰੋਂ ਇਲਾਕੇ ਵਿੱਚ ਸੋਗ ਪੈਲ ਗਿਆ।
ਮ੍ਰਿਤਕਾਂ ਵਿੱਚ 11 ਸਾਲਾ ਅਭਿਸ਼ੇਕ ਕੁਮਾਰ ਜੋਕਿ ਹਰ ਮਿਲਾਪ ਨਗਰ, ਬਲਟਾਣਾ ਦਾ ਰਹਿਣ ਵਾਲਾ ਸੀ ਅਤੇ ਦੂਜੇ ਬੱਚੇ ਦੀ ਪਛਾਣ 10 ਸਾਲਾਂ ਆਯੂਸ਼ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-6 ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ।

ਚਸ਼ਮਦੀਦਾਂ ਦਾ ਕਹਿਣਾ ਹੈ ਕਿ ਦੋਵੇਂ ਬੱਚੇ ਰੇਲਵੇ ਟਰੈਕ ਦੇ ਕੋਲ ਪਤੰਗ ਲੁੱਟ ਰਹੇ ਸਨ। ਇਸੇ ਦੌਰਾਨ ਪਿੱਛੋਂ ਆ ਰਹੀ ਤੇਜ ਰਫਤਾਰ ਪੈਸੰਜਰ ਟ੍ਰੇਨ ਦਾ ਉਨ੍ਹਾਂ ਨੂੰ ਅੰਦਾਜਾ ਨਹੀਂ ਸਕਿਆ ਤੇ ਉਹ ਉਸ ਦੀ ਲਪੇਟ ਵਿਚ ਆ ਗਏ। ਆਰੂਸ਼ ਕੁਮਾਰ ਚੌਥੀ ਕਲਾਸ ਵਿਚ ਅਤੇ ਸ਼ਿਵਮ ਛੇਵੀਂ ਕਲਾਸ ਵਿਚ ਪੜ੍ਹਦਾ ਸੀ।
ਇਹ ਵੀ ਪੜ੍ਹੋ : ਮੋਹਾਲੀ : ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ ‘ਤੇ ਹੋਈ ਮੌਤ
ਪੁਲਿਸ ਮੁਤਾਬਕ ਪੋਸਟਮਾਰਟਮ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਹਾਦਸੇ ਦੇ ਕਾਰਨਾਂ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ ਅਤੇ ਪਰਿਵਾਰਾਂ ਨੂੰ ਦੁੱਖ ਹੈ।
ਵੀਡੀਓ ਲਈ ਕਲਿੱਕ ਕਰੋ -:
























