ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖਮਾਣੋ ਵਿਖੇ 19 ਸਾਲਾ ਨੌਜਵਾਨ ਦੀ ਉਸ ਦੇ ਹੀ ਦੋਸਤਾਂ ਵੱਲੋਂ ਤੇਜਧਾਰ ਹਥਿਆਰ ਕਿਰਚਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਕਤਲ ਕਰਨ ਵਾਲਿਆਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
19 ਸਾਲਾ ਮ੍ਰਿਤਕ ਨੌਜਵਾਨ ਮਾਨਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਨਵਿੰਦਰ ਸਿੰਘ ਖਮਾਣੋ ਦੇ ਨਿੱਜੀ ਸਕੂਲ ਵਿੱਚ ਪੜ੍ਹਦਾ ਸੀ। ਉਸਦੇ ਹੀ ਸਾਥੀਆਂ ਨੇ ਕਿਸੇ ਗੱਲ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਹੋ ਜਾਣ ਤੋਂ ਬਾਅਦ ਉਸ ਦੇ ਸਕੂਲ ਦੇ ਸਾਥੀਆਂ ਵੱਲੋਂ ਹੀ ਕਿਰਚਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਹਮਲਾ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਗੈਂ.ਗ.ਸ/ਟ/ਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ, ਅੰਮ੍ਰਿਤਸਰ ਤੋਂ ਹੋਈ ਗ੍ਰਿਫ਼ਤਾਰੀ; ਅੱਜ ਕੋਰਟ ‘ਚ ਕੀਤਾ ਜਾਵੇਗਾ ਪੇਸ਼
ਮ੍ਰਿਤਕ ਮਾਨਵਿੰਦਰ ਸਿੰਘ ਦੇ ਚਾਚਾ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਖੰਨਾ ਰੋਡ ‘ਤੇ ਖੜ੍ਹਾ ਸੀ ਜਿਵੇਂ ਹੀ ਉਨ੍ਹਾਂ ਨੇ ਰੌਲਾ ਪੈਣ ਦੀ ਆਵਾਜ਼ ਸੁਣੀ ਤਾਂ ਉਹ ਘਟਨਾ ਸਥਾਨ ‘ਤੇ ਪਹੁੰਚਿਆ ਜਿੱਥੇ ਉਸ ਦੇ ਭਤੀਜੇ ਨੂੰ ਉਸ ਦੇ ਦੋਸਤਾਂ ਨੇ ਕਿਰਚ ਨਾਲ ਹਮਲਾ ਕਰਕੇ ਮੌਕੇ ‘ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ। ਉਧਰ ਥਾਣਾ ਖਮਾਣੋ ਦੇ ਪੁਲਿਸ ਅਧਿਕਾਰੀਆਂ ਵੱਲੋਂ ਇਸ ਘਟਨਾ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਪਰੰਤੂ ਪੁਲਿਸ ਨੇ ਮਾਨਵਿੰਦਰ ਸਿੰਘ ਨੂੰ ਕਤਲ ਕਰਨ ਵਾਲੇ ਨੌਜਵਾਨਾਂ ਖਿਲਾਫ਼ ਬਿਆਨ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























