ਕੈਨੇਡਾ ਵਿੱਚ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ‘ਤੇ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਬਦਮਾਸ਼ਾਂ ਨੇ ਪਹਿਲਾਂ ਸਿੰਗਰ ਤੋਂ 5 ਲੱਖ ਡਾਲਰ ਯਾਨੀ ਕਰੀਬ 4 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਪੈਸੇ ਨਾ ਮਿਲਣ ‘ਤੇ ਉਨ੍ਹਾਂ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਫੋਨ ਕਰਨ ਵਾਲੇ ਨੇ ਆਪਣਾ ਨਾਂ ਆਂਡਾ ਬਟਾਲਾ ਦੱਸਿਆ ਸੀ।
ਠੀਕ 19 ਦਿਨਾਂ ਬਾਅਦ ਬਦਮਾਸ਼ਾਂ ਨੇ ਘਰ ‘ਤੇ ਸੱਤ ਗੋਲੀਆਂ ਚਲਾਈਆਂ। ਇਨ੍ਹਾਂ ਵਿੱਚੋਂ ਤਿੰਨ ਗੋਲੀਆਂ ਸ਼ੀਸ਼ੇ ਦੀ ਕੰਧ ਵਿੱਚੋਂ ਲੰਘ ਕੇ ਬੈੱਡਰੂਮ ਵਿੱਚ ਪਹੁੰਚ ਗਈਆਂ। ਖੁਸ਼ਕਿਸਮਤੀ ਨਾਲ ਗਾਇਕ ਅਤੇ ਉਸਦਾ ਪਰਿਵਾਰ ਘਟਨਾ ਵੇਲੇ ਉਥੇ ਮੌਜੂਦ ਨਹੀਂ ਸੀ। ਇਹ ਘਟਨਾ ਕੈਲਗਰੀ ਦੇ ਹੇ-ਰੈੱਡਸਟੋਨ ਕਾਮਨ ਏਰੀਆ ਵਿੱਚ ਵਾਪਰੀ, ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀ ਮੂਲ ਦੇ ਲੋਕ ਰਹਿੰਦੇ ਹਨ।

ਰਿਪੋਰਟਾਂ ਮੁਤਾਬਕ ਪੰਜਾਬੀ ਗਾਇਕ ਵੀਰ ਦਵਿੰਦਰ ਕੁਝ ਸਾਲ ਪਹਿਲਾਂ ਆਪਣੇ ਪਰਿਵਾਰ ਨਾਲ ਕੈਨੇਡਾ ਚਲਾ ਗਿਆ ਸੀ। 6 ਜਨਵਰੀ ਨੂੰ ਉਸਨੂੰ ਇੱਕ ਅਣਪਛਾਤੇ ਵਿਅਕਤੀ ਦਾ ਫੋਨ ਆਇਆ। ਫੋਨ ਕਰਨ ਵਾਲੇ ਨੇ ਆਪਣੀ ਪਛਾਣ “ਆਂਡਾ ਬਟਾਲਾ” ਵਜੋਂ ਕੀਤੀ ਅਤੇ ਗਾਇਕ ਤੋਂ 5 ਲੱਖ ਡਾਲਰ ਦੀ ਭਾਰੀ ਰਕਮ ਦੀ ਮੰਗ ਕੀਤੀ। ਜਦੋਂ ਵੀਰ ਦਵਿੰਦਰ ਨੇ ਰਕਮ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ, ਤਾਂ ਦੋਸ਼ੀ ਨੇ ਉਸ ਨੂੰ ਗੰਭੀਰ ਨਤੀਜਿਆਂ ਦੀ ਚੇਤਾਵਨੀ ਦਿੱਤੀ। 19 ਦਿਨਾਂ ਬਾਅਦ 26 ਜਨਵਰੀ ਨੂੰ ਹਮਲਾਵਰਾਂ ਨੇ ਉਸ ਦੇ ਘਰ ‘ਤੇ ਹਮਲਾ ਕਰਕੇ ਗੋਲੀਆਂ ਚਲਾ ਦਿੱਤੀਆਂ।
ਦੱਖਣੀ ਏਸ਼ੀਆਈ ਭਾਈਚਾਰਾ ਇੱਕ ਸਾਫਟ ਟਾਰਗੇਟ ਬਣ ਜਾਂਦਾ ਹੈ: ਕੈਲਗਰੀ ਵਿੱਚ ਫਿਰੌਤੀ ਅਤੇ ਗੋਲੀਬਾਰੀ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਸਿਰਫ਼ ਦੋ ਦਿਨ ਪਹਿਲਾਂ, ਟੈਰਾਵੁੱਡ ਨੌਰਥ ਈਸਟ ਖੇਤਰ ਵਿੱਚ ਇੱਕ ਹੋਰ ਪੰਜਾਬੀ ਪਰਿਵਾਰ ਦੇ ਘਰ ਨੂੰ ਵੀ ਇਸੇ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ, ਪੇਟ ‘ਚ ਦਰਦ ਮਗਰੋਂ ਗਈ ਜਾਨ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਕੈਲਗਰੀ ਪੁਲਿਸ ਨੇ ਇਸ ਵਧ ਰਹੇ ਅਪਰਾਧ ‘ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਲੋਕਾਂ ਨੂੰ ਇਨ੍ਹਾਂ ਧਮਕੀਆਂ ਤੋਂ ਨਾ ਡਰਨ ਦੀ ਅਪੀਲ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਫਿਰੌਤੀ ਦੀ ਕਾਲ ਆਉਣ ‘ਤੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਨਾ ਚਾਹੀਦਾ ਹੈ। ਅਧਿਕਾਰੀਆਂ ਨੇ ਕਿਸੇ ਵੀ ਹਾਲਤ ਵਿੱਚ ਫਿਰੌਤੀ ਦੀ ਮੰਗ ਪੂਰੀ ਨਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ, ਕਿਉਂਕਿ ਪੈਸੇ ਮਿਲਣ ਨਾਲ ਉਨ੍ਹਾਂ ਦਾ ਹੌਸਲਾ ਵਧ ਜਾਂਦ ਹੈ। ਪੁਲਿਸ ਇਸ ਸਮੇਂ “ਆਂਡਾ ਬਟਾਲਾ” ਅਤੇ ਉਸਦੇ ਗਿਰੋਹ ਦੀ ਭਾਲ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























