ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਸਰਕਾਰੀ ਰਿਹਾਇਸ਼ ਖਾਲੀ ਕਰਵਾਈ ਜਾ ਰਹੀ ਹੈ। ਪੁਲਿਸ ਨੇ ਇਹ ਕਾਰਵਾਈ ਪਠਾਨਮਾਜਰਾ ਨੂੰ ਭਗੌੜਾ ਐਲਾਨੇ ਜਾਣ ਤੋਂ ਬਾਅਦ ਕੀਤੀ। ਇਸ ਕਾਰਵਾਈ ਰਾਹੀਂ ਪੁਲਿਸ ਪਠਾਨਮਾਜਰਾ ‘ਤੇ ਆਤਮ ਸਮਰਪਣ ਕਰਨ ਲਈ ਦਬਾਅ ਪਾ ਰਹੀ ਹੈ।
ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਰ ਖਾਲੀ ਕਰਨ ਦਾ ਨੋਟਿਸ ਪਹਿਲਾਂ ਹੀ ਲਗਾਇਆ ਗਿਆ ਸੀ। ਹਾਲਾਂਕਿ, ਨੋਟਿਸ ਦੇ ਬਾਵਜੂਦ ਰਿਹਾਇਸ਼ ਖਾਲੀ ਨਹੀਂ ਕੀਤੀ ਗਈ, ਜਿਸ ਕਾਰਨ ਪੁਲਿਸ ਵੱਲੋਂ ਇਸ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।

ਰਿਪੋਰਟਾਂ ਮੁਤਾਬਕ ਕਾਰਵਾਈ ਸਮੇਂ ਵਿਧਾਇਕ ਦੀ ਪਤਨੀ ਘਰ ਦੇ ਅੰਦਰ ਮੌਜੂਦ ਸੀ। ਵੱਡੀ ਗਿਣਤੀ ਵਿੱਚ ਮਹਿਲਾ ਪੁਲਿਸ ਅਧਿਕਾਰੀਆਂ ਸਮੇਤ ਇੱਕ ਵੱਡੀ ਪੁਲਿਸ ਫੋਰਸ ਰਿਹਾਇਸ਼ ਵਿੱਚ ਦਾਖਲ ਹੋਈ। ਪ੍ਰਸ਼ਾਸਨ ਨੇ ਇਹ ਕਦਮ ਸਰਕਾਰੀ ਰਿਹਾਇਸ਼ਾਂ ਨੂੰ ਖਾਲੀ ਕਰਨ ਦੀ ਪ੍ਰਕਿਰਿਆ ਦੇ ਹਿੱਸੇ ਵਜੋਂ ਚੁੱਕਿਆ। ਮੌਕੇ ‘ਤੇ ਪੁਲਿਸ ਬਲਾਂ ਦੀ ਮੌਜੂਦਗੀ ਕਾਰਨ ਇਲਾਕੇ ਵਿੱਚ ਹਲਚਲ ਵਾਲਾ ਮਾਹੌਲ ਪੈਦਾ ਹੋ ਗਿਆ । ਪੁਲਿਸ ਅਤੇ ਪ੍ਰਸ਼ਾਸਨ ਇਸ ਸਮੇਂ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।
ਇਹ ਵੀ ਪੜ੍ਹੋ : ਪਠਾਨਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ, ਸਤਿਕਾਰ ਕਮੇਟੀ ਨੇ ਸੰਭਾਲਿਆ ਮੋਰਚਾ
ਦੱਸ ਦੇਈਏ ਕਿ ਜ਼ੀਰਕਪੁਰ ਦੀ ਰਹਿਣ ਵਾਲੀ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਪਠਾਨਮਾਜਰਾ ਵਿਰੁੱਧ ਜਬਰ-ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਪਰ 2 ਸਤੰਬਰ ਦੀ ਸਵੇਰ ਨੂੰ ਹਰਿਆਣਾ ਦੇ ਡਾਬਰੀ ਪਿੰਡ ਤੋਂ ਫਰਾਰ ਹੋ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























