ਧਰਮਕੋਟ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਵਿਆਹੁਤਾ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਜੋਤੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਖੁਦਕੁਸ਼ੀ ਦੀ ਵਜ੍ਹਾ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ।
ਜੋਤੀ ਦਾ ਬੀਤੀ ਰਾਤ ਆਪਣੇ ਪਤੀ ਨਾਲ ਝਗੜਾ ਹੋਇਆ ਸੀ ਜਿਸ ਮਗਰੋਂ ਪ੍ਰੇਸ਼ਾਨ ਹੋ ਕੇ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪੇ ਹੀ ਆਪਣੇ ਸਾਹ ਮੁਕਾ ਲਏ। ਹਾਲਤ ਵਿਗੜਨ ‘ਤੇ ਪਤੀ ਉਸ ਨੂੰ ਹਸਪਤਾਲ ਲੈ ਕੇ ਗਿਆ ਪਰ ਉਥੇ ਡਾਕਟਰਾਂ ਵੱਲੋਂ ਜੋਤੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਤੋਂ ਬਾਅਦ ਮੁਲਜ਼ਮ ਪਤੀ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : DGP ਗੌਰਵ ਯਾਦਵ ਦੀ ਹਾਈਕੋਰਟ ‘ਚ ਹੋਈ ਪੇਸ਼ੀ, ਰਾਣਾ ਬਲਾਚੌਰੀਆ ਦੇ ਕ/ਤਲ ਮਾਮਲੇ ਨੂੰ ਲੈ ਕੇ ਪੁੱਛੇ ਗਏ ਸਵਾਲ
ਮ੍ਰਿਤਕਾ ਦੇ ਭਰਾ ਨੇ ਦੋਸ਼ ਲਾਇਆ ਕਿ ਉਸਦੀ ਭੈਣ ਦਾ ਜੀਜੇ ਨਾਲ ਅਕਸਰ ਝਗੜਾ ਰਹਿੰਦਾ ਸੀ। ਜੋਤੀ ਬਸੰਤ ਦਾ ਤਿਉਹਾਰ ਮਨਾ ਕੇ ਕੱਲ੍ਹ ਹੀ ਆਪਣੇ ਪੇਕੇ ਘਰ ਫਿਰੋਜ਼ਪੁਰ ਤੋਂ ਵਾਪਸ ਪਰਤੀ ਸੀ ਤੇ ਉਸ ਵਲੋਂ ਖੌਫਨਾਕ ਕਦਮ ਚੁੱਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।
ਵੀਡੀਓ ਲਈ ਕਲਿੱਕ ਕਰੋ -:
























