ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸੰਸਦ ਦੇ ਕੰਮਕਾਜੀ ਸ਼ਡਿਊਲ ਵਿੱਚ ਬਦਲਾਅ ਦੀ ਬੇਨਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪਰਵ ਦੇ ਮੌਕੇ ‘ਤੇ 1 ਫਰਵਰੀ, 2026 ਨੂੰ ਰਾਸ਼ਟਰੀ ਛੁੱਟੀ ਐਲਾਨਣ ਦੀ ਅਪੀਲ ਕੀਤੀ ਹੈ।

MP ਚੰਨੀ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਕਿ 1 ਫਰਵਰੀ, 2026, ਸ਼੍ਰੀ ਗੁਰੂ ਰਵਿਦਾਸ ਜੀ ਦਾ ਪਵਿੱਤਰ ਪ੍ਰਕਾਸ਼ ਪਰਵ ਹੈ, ਪਰ ਕੇਂਦਰ ਸਰਕਾਰ ਉਸੇ ਦਿਨ ਰਾਸ਼ਟਰੀ ਬਜਟ ਪੇਸ਼ ਕਰਨ ਵਾਲੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਬਜਟ ਪੇਸ਼ਕਾਰੀ ਦੇ ਕਾਰਨ, ਸਾਰੇ ਸੰਸਦ ਮੈਂਬਰਾਂ ਲਈ ਸਦਨ ਵਿੱਚ ਮੌਜੂਦ ਹੋਣਾ ਲਾਜ਼ਮੀ ਹੋਵੇਗਾ। ਅਜਿਹੀ ਸਥਿਤੀ ਵਿੱਚ, ਸੰਸਦ ਮੈਂਬਰ ਇਸ ਮਹੱਤਵਪੂਰਨ ਧਾਰਮਿਕ ਦਿਨ ਨਾਲ ਜੁੜੇ ਪ੍ਰੋਗਰਾਮਾਂ ਅਤੇ ਸਮਾਰੋਹਾਂ ਵਿੱਚ ਹਿੱਸਾ ਨਹੀਂ ਲੈ ਸਕਣਗੇ।
ਇਹ ਵੀ ਪੜ੍ਹੋ : BJP ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ: ਮਿਲੇ 18 ਵੋਟ, ਪਹਿਲੀ ਵਾਰ ਤਿੰਨੋਂ ਪਾਰਟੀਆਂ ਨੇ ਲੜੀ ਚੰਡੀਗੜ੍ਹ ਮੇਅਰ ਦੀ ਚੋਣ
ਸੰਸਦ ਮੈਂਬਰ ਚੰਨੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਦਿਨ ਦੇ ਰਾਸ਼ਟਰੀ ਮਹੱਤਵ ਨੂੰ ਦੇਖਦੇ ਹੋਏ ਸੰਸਦ ਦੇ ਕਾਰਜਕ੍ਰਮ ਵਿੱਚ ਜ਼ਰੂਰੀ ਬਦਲਾਅ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ 1 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕਰੇ ਤਾਂ ਜੋ ਲੋਕ ਅਤੇ ਜਨਤਕ ਪ੍ਰਤੀਨਿਧੀ ਇਸ ਗੁਰੂ ਤਿਉਹਾਰ ਨੂੰ ਸ਼ਰਧਾ ਨਾਲ ਮਨਾ ਸਕਣ।
ਵੀਡੀਓ ਲਈ ਕਲਿੱਕ ਕਰੋ -:
























