ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਪਹੁੰਚੇ। ਇੱਥੇ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਵਿੱਚ ਦੇ ਵਿੱਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਬਿਕਰਿਮ ਮਜੀਠੀਆ ਨਾਲ ਕਰੀਬ ਅੱਧੇ ਘੰਟੇ ਤੱਕ ਮੁਲਾਕਾਤ ਕੀਤੀ।
ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਬਿਕਰਮ ਮਜੀਠੀਆ ਨੂੰ ਮਿਲ ਕੇ ਆਇਆ ਹਾਂ। ਉਹ ਬਿਲਕੁਲ ਤੰਦਰੁਸਤ ਅਤੇ ਚੜ੍ਹਦੀ ਕਲਾ ਵਿੱਚ ਹਨ। ਉਨਾਂ ਅੱਗੇ ਕਿਹਾ ਕਿ ਝੂਠਾ ਕੇਸ ਬਣਾਉਣਾ ਬਹੁਤ ਵੱਡਾ ਗੁਨਾਹ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਝੂਠੇ ਕੇਸ ਖੋਲ੍ਹ ਕੇ ਜਾਂਚ-ਪੜਤਾਲ ਕੀਤੀ ਜਾਵੇਗੀ। ਜੋ ਝੂਠੇ ਪਰਚੇ ਕੀਤੇ ਗਏ ਹਨ ਉਨਾਂ ਸਾਰੇ ਪਰਚਿਆਂ ਨੂੰ ਰੱਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜ ਤੱਤਾਂ ‘ਚ ਵਿਲੀਨ ਹੋਏ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ, ਦੋਵਾਂ ਪੁੱਤਰਾਂ ਨੇ ਦਿੱਤੀ ਅਗਨੀ
ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ 20 ਦਿਨਾਂ ਦੇ ਦੌਰਾਨ ਪੰਜਾਬ ਦੇ ਵਿੱਚ 25 ਤੋਂ 30 ਕਤਲ ਹੋ ਗਏ ਹਨ। ਗੈਂਗਸਟਰਾਂ ਦੇ ਵੱਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਸਾਡੀ ਸਰਕਾਰ ਆਉਣ ‘ਤੇ ਅਸੀਂ ਨਾ ਕੋਈ ਗੈਂਗਸਟਰ ਖੰਘਣ ਦਿਆਂਗੇ ਤੇ ਨਾ ਕਿਸੇ ਨੂੰ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਨ ਦਿਆਂਗੇ। ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਇਕੱਠੇ ਹੋ ਕੇ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੋ।
ਵੀਡੀਓ ਲਈ ਕਲਿੱਕ ਕਰੋ -:
























