ਪੰਜਾਬ ਸਰਕਾਰ ਤੇ ਸਿਹਤ ਵਿਭਾਗ ਭਾਵੇਂ ਭਰੂਣ ਹੱਤਿਆ ਰੋਕਣ ਲਈ ਕਈ ਦਾਅਵੇ ਕਰਦੇ ਨਜ਼ਰ ਆਉਂਦੇ ਹਨ ਪਰ ਇਸ ਦੇ ਬਾਵਜੂਦ ਭਰੂਣ ਹੱਤਿਆ ਦਾ ਸਰਾਪ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਸ੍ਰੀ ਮੁਕਤਸਰ ਸਾਹਿਬ ਦੇ ਸੂਏ ਵਿਚੋਂ ਤਿੰਨ ਭਰੂਣ ਮਿਲਣ ਨਾਲ ਸਿਹਤ ਵਿਭਾਗ ਦੇ ਭਰੂਣ ਹੱਤਿਆ ਰੋਕਣ ਦੇ ਦਾਅਵਿਆਂ ‘ਤੇ ਸਵਾਲੀਆ ਚਿੰਨ੍ਹ ਲੱਗ ਗਿਆ ਹੈ।
ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ‘ਤੇ ਪਿੰਡ ਖਿੜਕੀਆਂਵਾਲਾ ਕੋਲ ਜਾਣ ਵਾਲੀ ਰੋਡ ਕੋਲ ਸੂਏ ਵਿਚੋਂ 3 ਭਰੂਣ ਮਿਲੇ ਹਨ। ਸੂਏ ਵਿਚ ਭਰੂਣ ਹੋਣ ਦਾ ਪਤਾ ਲੱਗਦੇ ਹੀ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਭਰੂਣ ਨਰ ਹਨ ਜਾਂ ਮਾਦਾ, ਇਹ ਅਜੇ ਜਾਂਚ ਦਾ ਵਿਸ਼ਾ ਹੈ ਤੇ ਇਹ ਕਦੋਂ ਦੇ ਇਥੇ ਪਏ ਹਨ, ਇਹ ਵੀ ਪਤਾ ਨਹੀਂ ਲੱਗ ਸਕਿਆ ਹੈ। ਭਰੂਣਾਂ ਨੂੰ ਪੁਲਿਸ ਦੀ ਮੌਜੂਦਗੀ ਵਿਚ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਸੂਏ ਵਿਚ ਪਾਣੀ ਨਾ ਹੋਣ ਕਾਰਨ ਇਹ ਭਰੂਣ ਨਜ਼ਰ ਆਏ।
ਇਹ ਵੀ ਪੜ੍ਹੋ : ਕਾਊਂਟਰ ਇੰਟੈਲੀਜੈਂਸ ਫਰੀਦਕੋਟ ਤੇ BSF ਨੂੰ ਮਿਲੀ ਸਫਲਤਾ, ਸਰਹੱਦ ਪਾਰੋਂ ਨ.ਸ਼ੇ ਤੇ ਹ.ਥਿਆ/ਰਾਂ ਦੀ ਵੱਡੀ ਖੇਪ ਕੀਤੀ ਬਰਾਮਦ
ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਸੂਏ ਵਿਚ ਤਿੰਨ ਭਰੂਣ ਹਨ ਤੇ ਸੰਸਥਾ ਦੀ ਮਦਦ ਨਾਲ ਭਰੂਣਾਂ ਨੂੰ ਸਿਵਲ ਹਸਪਤਾਲ ਰਖਵਾ ਦਿੱਤਾ ਗਿਆ ਹੈ। ਸਿਹਤ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ ਤੇ ਪੁਲਿਸ ਵੱਲੋਂ ਮਾਮਲੇ ‘ਚ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























