ਤਰਨਤਾਰਨ ਦੇ ਪਿੰਡ ਸੁਰਸਿੰਘ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਦਿਨ-ਦਿਹਾੜੇ ਇਕ ਨੌਜਵਾਨ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਤੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਇਸ ਦੌਰਾਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਾਮਲਾ ਕੁੜੀ ਦੇ ਨਾਲ ਛੇੜਛਾੜ ਦਾ ਦੱਸਿਆ ਜਾ ਰਿਹਾ ਹੈ ਜਿਸ ਦੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ 2 ਭਰਾ ਜੋ ਕਿ ਆਪਣੀ ਭੂਆ ਦੇ ਘਰ ਆਏ ਹੋਏ ਸੀ, ਨੂੰ ਰਸਤੇ ਵਿਚ ਕੁਝ ਅਣਪਛਾਤਿਆਂ ਨੇ ਰਾਹ ਵਿਚ ਰੋਕ ਕੇ ਗੋਲੀਆਂ ਚਲਾਈਆਂ ਗਈਆਂ। ਫਾਇਰਿੰਗ ਵਿਚ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਣਾ ਸਿੰਘ ਵਜੋਂ ਹੋਈ ਹੈ।
ਪੁਲਿਸ ਨੂੰ ਜਿਵੇਂ ਹੀ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚੀ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਾਤ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮੁੰਡਿਆਂ ਵਿਚਕਾਰ ਕੁੜੀ ਦੀ ਛੇੜਛਾੜ ਨੂੰ ਲੈ ਕੇ ਆਪਸੀ ਤਕਰਾਰ ਚੱਲ ਰਹੀ ਸੀ । ਪਹਿਲਾਂ ਦੋਵਾਂ ਧਿਰਾਂ ਵਿਚਾਲੇ ਇਸ ਨੂੰ ਲੈ ਕੇ ਰਾਜ਼ੀਨਾਮਾ ਵੀ ਹੋ ਗਿਆ ਸੀ ਪਰ ਅੱਜ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























