ਪੰਜਾਬ ਵਿਚ ਗਰਜ ਨਾਲ ਭਾਰੀ ਮੀਂਹ ਪਵੇਗਾ। ਇਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਗੜ੍ਹੇਮਾਰੀ ਹੋਵੇਗੀ ਤੇ ਠੰਡੀਆਂ ਹਵਾਵਾਂ ਚੱਲਣਗੀਆਂ। ਪੰਜਾਬ ਵਿਚ ਇਕ ਵਾਰ ਫਿਰ ਤੋਂ ਸੀਤ ਲਹਿਰ ਦਾ ਕਹਿਰ ਦੇਖਣ ਨੂੰ ਮਿਲੇਗਾ।
31 ਜਨਵਰੀ ਤੋਂ ਮੌਸਮ ਬਦਲੇਗਾ ਤੇ ਇਕ ਵਾਰ ਤੋਂ ਮੀਂਹ ਦਾ ਦੌਰ ਸ਼ੁਰੂ ਹੋਵੇਗਾ। 1 ਤੇ 2 ਫਰਵਰੀ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪਵੇਗਾ। ਫਿਲਹਾਲ ਸਵੇਰ ਤੇ ਸ਼ਾਮ ਦੀ ਠੰਡ ਹੈ ਪਰ ਦਿਨ ਵਿਚ ਤਾਪਮਾਨ ਵਧਿਆ ਹੈ। ਅਧਿਕਤਮ ਤਾਪਮਾਨ ਵਿਚ 1.4 ਡਿਗਰੀ ਦਾ ਵਾਧਾ ਹੋਇਆ ਹੈ ਤੇ ਹੁਣ ਇਹ ਸਾਧਾਰਨ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 3 ਡਿਗਰੀ ਦਰਜ ਕੀਤਾ ਗਿਆ ਹੈ। ਸੂਬੇ ਵਿਚ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਮਾਲੇਰਕੋਟਲਾ ਵਿਚ ਕਿਤੇ-ਕਿਤੇ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਵਿਚ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਫਤਹਿਗੜ੍ਹ ਸਾਹਿਬ, ਪਟਿਆਲਾਤੇ ਐੱਸਏਐੱਸ ਨਗਰ ਵਿਚ ਸੰਘਣੀ ਧੁੰਦ ਰਹੇਗੀ।
ਇਹ ਵੀ ਪੜ੍ਹੋ : ‘ਵੱਡਾ ਦਿਲ ਕਰਕੇ ਮੁਆਫ਼ ਕਰ ਦਿਓ’-ਮਜ਼ਾਕ ਉਡਾਉਣ ਵਾਲੀ ਵੀਡੀਓ ਨੂੰ ਲੈ ਕੇ ਆਇਆ ਨਛੱਤਰ ਗਿੱਲ ਦਾ ਜਵਾਬ
ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਸੂਬੇ ਵਿਚ 1 ਫਰਵਰੀ ਨੂੰ ਕਈ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਪਵੇਗਾ। ਦੂਜੇ ਪਾਸੇ 31 ਜਨਵਰੀ ਤੇ 2 ਤੇ 3 ਫਰਵਰੀ ਨੂੰ ਕਿਤੇ-ਕਿਤੇ ਹਲਕੀ ਤੋਂ ਮੱਧਮ ਮੀਂਹ ਪੈ ਸਕਦਾ ਹੈ। ਅਗਲੇ 48 ਘੰਟਿਆਂ ਤੱਕ ਨਿਊਨਤਮ ਤਾਪਮਾਨ ਵਿਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
























