ਮੋਹਾਲੀ ਦੇ ਜ਼ੀਰਕਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਚੰਡੀਗੜ੍ਹ-ਜ਼ੀਰਕਪੁਰ ਹਾਈਵੇ ‘ਤੇ ਫਾਰਚੂਨਰ ਦੀ ਆਟੋ ਨਾਲ ਟੱਕਰ ਹੋ ਗਈ। ਇਸ ਭਿਆਨਕ ਟੱਕਰ ਵਿਚ ਫਾਰਚੂਨਰ ਸਵਾਰ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਫਾਰਚੂਨਰ ਦੀ ਰਫਤਾਰ ਬਹੁਤ ਹੀ ਤੇਜ਼ ਸੀ ਤੇ ਹਨ੍ਹੇਰੀ ਬਣ ਕੇ ਆਈ ਫਾਰਚੂਨਰ ਦੀ ਆਟੋ ਨਾਲ ਟੱਕਰ ਹੋਈ ਤੇ ਇਸ ਹਾਦੇਸ ਵਿਚ 3 ਜਣਿਆਂ ਦੇ ਸਾਹ ਨਿਕਲ ਗਏ।
ਟੱਕਰ ਇੰਨੀ ਭਿਆਨਕ ਸੀ ਕਿ ਫਾਰਚੂਨਰ ਦੇ ਪਰਖੱਚੇ ਉਡ ਗਏ। ਇਸ ਹਾਦਸੇ ਵਿਚ ਤਿੰਨ ਜਣਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ, ਬਲਬੀਰ ਸਿੰਘ ਤੇ ਹਰਜੀਤ ਵਜੋਂ ਹੋਈ ਹੈ। ਪੁਲਿਸ ਘਟਨਾ ਵਾਲੀ ਥਾਂ ‘ਤੇ ਜਾ ਕੇ ਜਾਂਚ ਕਰ ਰਹੀ ਹੈ ਤੇ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਸਥਾਨਕ ਹਸਪਤਾਲ ਪਹੁੰਚਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਅਗਲੇ 2 ਦਿਨਾਂ ਲਈ ਅਲਰਟ, ਪਵੇਗਾ ਭਾਰੀ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
ਆਟੋ ਚਾਲਕ ਜ਼ਖਮੀ ਹੈ ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਾਰਚੂਨਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਉਸ ਵਿਚ ਫਸੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਹੁਤ ਮੁਸ਼ੱਕਤ ਦੇ ਬਾਅਦ ਬਾਹਰ ਕੱਢਿਆ ਗਿਆ। ਇਕ ਮਹਿਲਾ ਵੀ ਜ਼ਖਮੀ ਦੱਸੀ ਜਾ ਰਹੀ ਹੈ ਤੇ ਉਸ ਦੀ ਹਾਲਤ ਵੀ ਗੰਭੀਰ ਹੈ। ਫਾਰਚੂਨਰ ਦੀ ਛੱਤ ਕੱਟ ਕੇ ਲਾਸ਼ਾਂ ਬਾਹਰ ਕੱਢੀਆਂ ਗਈਆਂ। ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਲੋਕਾਂ ਦੀ ਮਦਦ ਨਾਲ ਫਾਰਚੂਨਰ ਤੋਂ ਲਾਸ਼ਾਂ ਬਾਹਰ ਕੱਢੀਆਂ ਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਵੀਡੀਓ ਲਈ ਕਲਿੱਕ ਕਰੋ -:
























