ਬਟਾਲਾ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ 15 ਸਾਲ ਦੀ ਮਾਸੂਮ ਬੱਚੀ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲੀ ਹੈ ਤੇ ਘਰ ਵਿਚੋਂ ਹੀ ਉਸ ਦੀ ਲਾਸ਼ ਨੂੰ ਬਰਾਮਦ ਕੀਤਾ ਗਿਆ ਹੈ। ਲਾਸ਼ ਮਿਲਣ ਮਗਰੋਂ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਬਟਾਲਾ ਦੇ ਸੁੰਦਰ ਨਗਰ ਇਲਾਕੇ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ 15 ਸਾਲ ਦੀ ਨਾਬਾਲਗ ਲੜਕੀ ਦੀ ਲਾਸ਼ ਉਸ ਦੇ ਘਰ ਵਿਚੋਂ ਹੀ ਬਰਾਮਦ ਹੋਈ। ਜਿਸ ਮਗਰੋਂ ਸਥਨਕ ਲੋਕਾਂ ਨੇ ਬੱਚੀ ਦੀ ਮੌਤ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਟੀਮ ਮੌਕੇ ਉਤੇ ਪਹੁੰਚੀ। ਘਰ ਦੀ ਜਾਂਚ ਕਰਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਤੇ ਲਾਸ਼ ਨੂੰ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਕੰਟਰੋਲ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਕ ਘਰ ਵਿਚ ਨਾਬਾਲਗ ਦੀ ਮੌਤ ਸ਼ੱਕੀ ਹਾਲਾਤਾਂ ਵਿਚ ਹੋਈ ਹੈ। ਜਦੋਂ ਪੁਲਿਸ ਘਰ ਪਹੁੰਚੀ ਤਾਂ ਉਸ ਸਮੇਂ ਘਰ ਵਿਚ ਮ੍ਰਿਤਕ ਬੱਚੀ ਤੇ ਉਸ ਦੀ ਮਾਂ ਮੌਜੂਦ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਬੱਚੀ ਦੀ ਮਾਂ ਤੇ ਲੋਕਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਵੱਲੋਂ ਉਪਰ ਰਹਿੰਦੇ ਬਜ਼ੁਰਗ ਵਿਅਕਤੀ ਵੱਲੋਂ ਵੀ ਪੁੱਛਗਿਛ ਕੀਤੀ ਗਈ ਪਰ ਉਸ ਵਿਅਕਤੀ ਨੇ ਕਿਸੇ ਨੂੰ ਅੰਦਰ ਆਉਂਦੇ ਦੇਖਿਆ ਤੇ ਨਾ ਹੀ ਬਾਹਰ ਜਾਂਦੇ ਦੇਖਿਆ।
ਇਹ ਵੀ ਪੜ੍ਹੋ : Activate ਹੋਇਆ ਵਿਰਾਟ ਕੋਹਲੀ ਦਾ ਇੰਸਟਾਗ੍ਰਾਮ ਅਕਾਊਂਟ, 27 ਕਰੋੜ ਫਾਲੋਅਰਸ ਨੂੰ ਰਾਹਤ
ਇਸ ਲਈ ਬੱਚੀ ਦੀ ਮੌਤ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ। ਫਿਲਹਾਲ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਸੱਚ ਸਾਹਮਣੇ ਆ ਸਕੇਗਾ। ਪੂਰਾ ਇਲਾਕਾ ਸਹਿਮਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























