ਬੀਤੀ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਜ਼ੋਰਦਾਰ ਧਮਾਕਾ ਸੁਣਾਈ ਦਿੱਤੀ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਲੋਕਾਂ ਦੇ ਦਰਵਾਜ਼ੇ ਤੇ ਸ਼ੀਸ਼ੇ ਤੱਕ ਹਿਲ ਗਏ। ਸੋਸ਼ਲ ਮੀਡੀਆ ‘ਤੇ ਵੀ ਇਹ ਧਮਾਕਾ ਕਾਫੀ ਚਰਚਾ ਦਾ ਵਿਸ਼ਾ ਰਿਹਾ ਤੇ ਇਸ ਧਮਾਕੇ ਦੀ ਆਵਾਜ਼ ਫਤਿਹਗੜ੍ਹ ਸਾਹਿਬ ਅਮਲੋਹ, ਗੋਬਿੰਦਗੜ੍ਹ, ਖੰਨਾ, ਪਾਇਲ, ਸਮਰਾਲਾ ਦੇ ਇਲਾਕਿਆਂ ਤੱਕ ਸੁਣਾਈ ਦਿੱਤੀ। ਜ਼ੋਰਦਾਰ ਧਮਾਕੇ ਦੀ ਆਵਾਜ਼ ਮਗਰੋਂ ਪੁਲਿਸ ਵੱਲੋਂ ਇਲਾਕੇ ‘ਚ ਜਾਂਚ ਅਭਿਆਨ ਚਲਾਇਆ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਅਗਲੇ 2 ਦਿਨਾਂ ਲਈ ਅਲਰਟ, ਪਵੇਗਾ ਭਾਰੀ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
ਹੁਣ ਧਮਾਕੇ ਦੀ ਆਵਾਜ਼ ਨੂੰ ਲੈ ਕੇ ਸ੍ਰੀ ਫਤਿਹਗੜ੍ਹ ਸਾਹਿਬ ਪੁਲਿਸ ਦਾ ਬਿਆਨ ਸਾਹਮਣੇ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਧਮਾਕੇ ਕਾਰਨ ਇਲਾਕੇ ‘ਚ ਕਿਸੇ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਧਮਾਕੇ ਦੀ ਆਵਾਜ਼ ਸ੍ਰੀ ਫਤਿਹਗੜ੍ਹ ਸਾਹਿਬ ਦੇ ਉਪਰੋਂ ਲੰਘੇ ਫਾਈਟਰ ਜੈੱਟ ਦੀ ਹੋ ਸਕਦੀ ਹੈ। ਆਵਾਜ਼ ਫਾਈਟਰ ਜੈੱਟ ਦੇ ਸੋਨਿਕ ਬੂਮ ਦੀ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
























