ਮੋਗਾ ਦੇ ਪਿੰਡ ਤੱਖਣਬਧ ਦੇ ਰਹਿਣ ਵਾਲੇ 25 ਸਾਲਾ ਸੁਖਜਿੰਦਰ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਸੁਖਜਿੰਦਰ ਤਿੰਨ ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ। ਉਸ ਨੂੰ ਤਿੰਨ ਦਿਨ ਪਹਿਲਾਂ ਵਰਕ ਪਰਮਿਟ ਮਿਲਿਆ ਸੀ ਅਤੇ 5 ਫਰਵਰੀ ਨੂੰ ਘਰ ਵਾਪਸ ਆਉਣਾ ਸੀ।
ਪਰਿਵਾਰ ਵਰਕ ਪਰਮਿਟ ਮਿਲਣ ਦਾ ਜਸ਼ਨ ਮਨਾ ਰਿਹਾ ਸੀ। ਸੁਖਜਿੰਦਰ ਨੇ ਆਪਣੀ ਮਾਂ ਨੂੰ ਫ਼ੋਨ ‘ਤੇ ਦੱਸਿਆ ਸੀ ਕਿ ਉਹ ਪਰਿਵਾਰ ਨੂੰ 5 ਫਰਵਰੀ ਨੂੰ ਭਾਰਤ ਆ ਕੇ ਪਰਿਵਾਰ ਨੂੰ ਸਰਪ੍ਰਸਾਈਜ ਦੇਵੇਗਾ,, ਪਰ ਅਚਾਨਕ ਆਈ ਖ਼ਬਰ ਨੇ ਖੁਸ਼ੀ ਨੂੰ ਸੋਗ ਵਿੱਚ ਬਦਲ ਦਿੱਤਾ।
ਪਰਿਵਾਰਕ ਮੈਂਬਰਾਂ ਮੁਤਾਬਕ ਸੁਖਜਿੰਦਰ ਦੇ ਪਿਤਾ, ਜੋ ਕਿ ਇੱਕ ਸਾਬਕਾ ਫੌਜੀ ਸਨ, ਨੇ ਆਪਣੇ ਦੋਵਾਂ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕੀਤੀ। ਨੌਕਰੀ ਨਾ ਮਿਲਣ ‘ਤੇ ਸੁਖਜਿੰਦਰ ਅਤੇ ਉਸ ਦੇ ਵੱਡੇ ਭਰਾ ਨੇ ਇੱਕ ਡੇਅਰੀ ਫਾਰਮ ਸ਼ੁਰੂ ਕੀਤਾ। ਸੁਖਜਿੰਦਰ ਨੇ ਆਪਣੇ ਭਵਿੱਖ ਲਈ ਵਿਦੇਸ਼ ਜਾਣ ਦਾ ਫੈਸਲਾ ਕੀਤਾ। ਆਪਣੇ ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਟੁੱਟ ਗਿਆ। ਇਸ ਘਟਨਾ ਨਾਲ ਨਾ ਸਿਰਫ਼ ਪਰਿਵਾਰ ਸਗੋਂ ਪੂਰੇ ਪਿੰਡ ‘ਤੇ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਤਬੀਅਤ! ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ਼
ਸੁਖਜਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੇ ਦੋਵਾਂ ਬੱਚਿਆਂ ਨੂੰ ਪੜ੍ਹਾਇਆ। ਛੋਟੇ ਪੁੱਤਰ ਸੁਖਜਿੰਦਰ ਨੇ ਵਿਦੇਸ਼ ਜਾਣ ਦਾ ਫੈਸਲਾ ਕੀਤਾ। ਉਹ ਤਿੰਨ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਤਿੰਨ ਦਿਨ ਪਹਿਲਾਂ ਹੀ ਉਸ ਨੂੰ ਆਪਣਾ ਵਰਕ ਪਰਮਿਟ ਮਿਲ ਗਿਆ ਸੀ ਅਤੇ ਉਸਨੇ ਆਪਣੀ ਮਾਂ ਨੂੰ ਫ਼ੋਨ ‘ਤੇ ਦੱਸਿਆ ਸੀ ਕਿ ਉਹ 5 ਫਰਵਰੀ ਨੂੰ ਘਰ ਵਾਪਸ ਆਵੇਗਾ ਅਤੇ ਉਸਦੀ ਟਿਕਟ ਪਹਿਲਾਂ ਹੀ ਬੁੱਕ ਹੋ ਚੁੱਕੀ ਸੀ। ਆਪਣੇ ਪੁੱਤਰ ਦੇ ਆਉਣ ‘ਤੇ ਪਰਿਵਾਰ ਖੁਸ਼ੀ ਨਾਲ ਭਰ ਗਿਆ, ਪਰ ਕੌਣ ਜਾਣਦਾ ਸੀ ਕਿ ਇਹ ਖੁਸ਼ੀ ਤੁਰੰਤ ਡੂੰਘੇ ਦੁੱਖ ਵਿੱਚ ਬਦਲ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























