ਕਪੂਰਥਲਾ ਦੀ ਨਵੀਂ ਦਾਣਾ ਮੰਡੀ ਦੇ ਪਿੱਛੇ ਡਬਲ ਰੋਡ ‘ਤੇ ਸ਼ੁੱਕਰਵਾਰ ਦੁਪਹਿਰ ਨੂੰ ਪੈਟਰੋਲ ਲੈ ਕੇ ਜਾ ਰਿਹਾ ਇੱਕ ਟੈਂਕਰ ਪਲਟ ਗਿਆ। ਟੈਂਕਰ ਦੇ ਲੀਕ ਹੋਣ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਡਰਾਈਵਰ ਮੌਕੇ ਤੋਂ ਭੱਜ ਗਿਆ।
ਚਸ਼ਮਦੀਦਾਂ ਮੁਤਾਬਕ ਟੈਂਕਰ ਤੇਜ਼ ਰਫ਼ਤਾਰ ਨਾਲ ਮੋੜ ਕੱਟਦੇ ਸਮੇਂ ਬੇਕਾਬੂ ਹੋ ਗਿਆ ਅਤੇ ਪਲਟ ਗਿਆ, ਜਿਸ ਨਾਲ ਵੱਡੇ ਪੱਧਰ ‘ਤੇ ਪੈਟਰੋਲ ਰਿਸਣਾ ਸ਼ੁਰੂ ਹੋ ਗਿਆ। ਪੈਟਰੋਲ ਲੀਕ ਹੁੰਦ ਵੇਖ ਆਲੇ-ਦੁਆਲੇ ਦੇ ਕੁਝ ਲੋਕ ਬਾਲਟੀਆਂ ਵਿਚ ਭਰ ਕੇ ਪੈਟਰੋਲ ਲਿਜਾਣ ਲੱਗੇ, ਜਿਸ ਨਾਲ ਸਥਿਤੀ ਗੰਭੀਰ ਹੋ ਗਈ।

ਸੂਚਨਾ ਮਿਲਦੇ ਹੀ ਡੀਐਸਪੀ ਸਬ-ਡਿਵੀਜ਼ਨ ਸ਼ੀਤਲ ਸਿੰਘ ਦੀ ਅਗਵਾਈ ਹੇਠ ਸਦਰ ਥਾਣਾ ਅਤੇ ਪੀਸੀਆਰ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਤੁਰੰਤ ਬੈਰੀਕੇਡ ਲਗਾਏ ਅਤੇ ਲੋਕਾਂ ਨੂੰ ਸੁਰੱਖਿਅਤ ਦੂਰੀ ‘ਤੇ ਹਟਾਇਆ। ਸਾਵਧਾਨੀ ਵਜੋਂ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੂੰ ਵੀ ਬੁਲਾਇਆ ਗਿਆ। ਸੰਭਾਵੀ ਅੱਗ ਨੂੰ ਰੋਕਣ ਲਈ ਫਾਇਰ ਬ੍ਰਿਗੇਡ ਟੀਮ ਨੇ ਬਚਾਅ ਕਾਰਜ ਸ਼ੁਰੂ ਕੀਤਾ।
ਇਹ ਵੀ ਪੜ੍ਹੋ : ਚੰਗੇ ਭਵਿੱਖ ਲਈ ਕੈਨੇਡਾ ਗਏ ਮੋਗਾ ਦੇ ਮੁੰਡੇ ਦੀ ਮੌਤ, 5 ਫਰਵਰੀ ਨੂੰ ਆਉਣਾ ਸੀ ਪੰਜਾਬ
ਡੀਐਸਪੀ ਸ਼ੀਤਲ ਸਿੰਘ ਜੋ ਕਿ ਮੌਕੇ ‘ਤੇ ਮੌਜੂਦ ਸਨ, ਨੇ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਦੂਰੀ ‘ਤੇ ਰੱਖਿਆ ਗਿਆ ਹੈ। ਪੈਟਰੋਲ ਲੀਕ ਨੂੰ ਰੋਕਣ ਲਈ ਯਤਨ ਜਾਰੀ ਹਨ। ਪੁਲਿਸ ਭੱਜ ਰਹੇ ਡਰਾਈਵਰ ਦੀ ਭਾਲ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























