ਕੈਨੇਡਾ ਦੇ ਕੈਲਗਰੀ ਵਿੱਚ ਇੱਕ ਪੰਜਾਬੀ ਜੋੜੇ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉੱਤਰ-ਪੂਰਬੀ ਕੈਲਗਰੀ ਦੇ ਰੈੱਡਸਟੋਨ ਖੇਤਰ ਵਿੱਚ ਰਹਿਣ ਵਾਲੇ ਏਕਮਵੀਰ ਸਿੰਘ ਅਤੇ ਉਸਦੀ ਪਤਨੀ ਜੈਸਮੀਨ ਕੌਰ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਬਰਾਮਦ ਕੀਤੀਆਂ ਗਈਆਂ ਹਨ।
ਮ੍ਰਿਤਕ ਜੋੜਾ ਮੂਲ ਰੂਪ ਵਿੱਚ ਪੰਜਾਬ ਦੇ ਜਗਰਾਓਂ ਅਧੀਨ ਪੈਂਦੇ ਚੌਕੀਮਾਨ ਪਿੰਡ ਦਾ ਰਹਿਣ ਵਾਲਾ ਸੀ, ਕੈਨੇਡਾ ਦੇ ਰੈੱਡਸਟੋਨ ਏਰੀਆ ਦੇ ਨੇੜੇ ਰਹਿ ਰਿਹਾ ਸੀ। ਇਸ ਘਟਨਾ ਨੇ ਸਥਾਨਕ ਪੰਜਾਬੀ ਭਾਈਚਾਰੇ ਵਿੱਚ ਡੂੰਘਾ ਸਦਮਾ ਫੈਲਾ ਦਿੱਤਾ ਹੈ।
ਕੈਲਗਰੀ ਪੁਲਿਸ ਸਰਵਿਸ ਨੇ ਮਾਮਲੇ ਨੂੰ ਸ਼ੱਕੀ ਐਲਾਨਿਆ ਹੈ ਅਤੇ ਪੂਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਸੰਭਾਵੀ ਅਪਰਾਧਿਕ ਪਹਿਲੂ ਤੋਂ ਇਨਕਾਰ ਨਹੀਂ ਕਰ ਰਹੀ ਹੈ, ਹਾਲਾਂਕਿ ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਅਤੇ ਫੋਰੈਂਸਿਕ ਸਬੂਤਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ, ਗੁਆਂਢੀਆਂ ਅਤੇ ਸਥਾਨਕ ਨਿਵਾਸੀਆਂ ਨੇ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਇਸਨੂੰ ਬਹੁਤ ਹੀ ਹੈਰਾਨ ਕਰਨ ਵਾਲਾ ਦੱਸਿਆ ਹੈ।
ਇਹ ਵੀ ਪੜ੍ਹੋ : ਨਿਹੰਗ ਸਿੰਘਾਂ ਨੇ ਪਾਸਟਰ ਤੋਂ ਛੁਡਾਈ ਕੁੜੀ, ਚਰਚ ਦੇ ਬਹਾਨੇ ਲੈ ਗਿਆ ਸੀ ਘਰੋਂ, ਕਰ ਲਿਆ ਸੀ ਕੈਦ
ਕੈਲਗਰੀ ਪੁਲਿਸ ਜਨਤਾ ਨੂੰ ਅਪੀਲ ਕਰ ਰਹੀ ਹੈ ਕਿ ਇਸ ਮਾਮਲੇ ਨਾਲ ਸਬੰਧਤ ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਨਾਲ 403-266-1234 ‘ਤੇ ਸੰਪਰਕ ਕਰਨ। ਜਿਹੜੇ ਲੋਕ ਆਪਣਾ ਨਾਮ ਗੁਪਤ ਰੱਖਣਾ ਚਾਹੁੰਦੇ ਹਨ, ਉਹ 1-800-222-8477 ‘ਤੇ ਕ੍ਰਾਈਮ ਸਟਾਪਰਜ਼ ਨੂੰ ਜਾਣਕਾਰੀ ਦੇ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























