ਭਲਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੌਰੇ ‘ਤੇ ਆ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿਚ ਉਨ੍ਹਾਂ ਨੇ ਚੰਡੀਗੜ੍ਹ ਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਰਡਰ ਸਿਲਕ ਰੂਟ ਲਈ ਖੋਲ੍ਹਿਆ ਜਾਵੇ ਜਿਸ ਨਾਲ ਪੰਜਾਬ ਤੋਂ ਅੰਤਰਰਾਸ਼ਟਰੀ ਲੈਵਲ ਉਤੇ ਮਿਡਲ ਈਸਟ ਤੱਕ ਵਪਾਰ ਕੀਤਾ ਜਾ ਸਕੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਵੱਲੋਂ ਆਰਡੀਐਫ ਦਾ ਪੈਸਾ ਰੋਕ ਕੇ ਰੱਖਿਆ ਗਿਆ ਹੈ ਇਹ ਪੈਸਾ ਪੰਜਾਬ ਨੂੰ ਵਾਪਸ ਕੀਤਾ ਜਾਵੇ ਜਿਸ ਨਾਲ ਵਿਕਾਸ ਹੋ ਸਕੇ। ਉਨ੍ਹਾਂ ਨੇ ਪੰਜਾਬ ਦੇ ਬਕਾਇਆ ਫੰਡਾਂ ਸਣੇ ਕਈ ਮੁੱਦਿਆਂ ਦਾ ਵੀ ਜ਼ਿਕਰ ਕੀਤਾ। ਨਾਲ ਹੀ ਸਪੀਕਰ ਸੰਧਵਾਂ ਨੇ ਮੰਗ ਕੀਤੀ ਕਿ ਆਪਣੀ ਸਜ਼ਾ ਪੂਰੀ ਕਰ ਚੁੱਕੇ ਕੈਦੀ ਅਤੇ ਬੰਦੀ ਸਿੱਖਾਂ ਨੂੰ ਰਿਹਾਅ ਕੀਤਾ ਜਾਵੇ। ਮੋਗਾ ਤੋਂ ਕੋਟਕਪੁਰਾ ਰੇਲਵੇ ਲਾਈਨ ਦਾ ਕੰਮ ਕੀਤਾ ਜਾਵੇ ਜਿਸ ਨਾਲ ਮਾਲਵੇ ਦਾ ਵਿਕਾਸ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਆਸਾਨੀ ਹੋ ਸਕੇ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਪ੍ਰਧਾਨ ਮੰਤਰੀ ਪੰਜਾਬੀਆਂ ਦੀਆਂ ਇਨ੍ਹਾਂ ਜਾਇਜ਼ ਚਿੰਤਾਵਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨਗੇ।
ਇਹ ਵੀ ਪੜ੍ਹੋ : ਮਰਹੂਮ ਅਜੀਤ ਪਵਾਰ ਦੀ ਪਤਨੀ ਹੋਣਗੇ ਮਹਾਰਾਸ਼ਟਰ ਦੇ ਡਿਪਟੀ CM, ਸ਼ਾਮ ਨੂੰ ਚੁੱਕਣਗੇ ਸਹੁੰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਸੀ ਕਿ ਆਦਮਪੁਰ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਉਤੇ ਰੱਖਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























