ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪਦਮਸ਼੍ਰੀ ਪੁਰਸਕਾਰ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਹਲਵਾਰਾ ਏਅਰਪੋਰਟ ਦਾ ਵਰਚੂਅਲੀ ਉਦਘਾਟਨ ਵੀ ਕੀਤਾ।
PM ਮੋਦੀ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਦੀ ਅਗਵਾਈ ਹੇਠ ਸਮਾਜ ਸੇਵਾ ਦੇ ਕਈ ਕੰਮ ਅੱਗੇ ਵਧ ਰਹੇ ਹਨ। ਸਾਡੀ ਸਰਕਾਰ ਨੇ ਸੰਤ ਨਿਰੰਜਨ ਦਾਸ ਨੂੰ ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਤੇ ਮੈਂ ਸੰਤ ਨਿਰੰਜਨ ਦਾਸ ਜੀ ਨੂੰ ਨਮਨ ਕਰਦਾ ਹਾਂ ਤੇ ਉਨ੍ਹਾਂ ਨੂੰ ਪਦਮਸ਼੍ਰੀ ਪੁਰਸਕਾਰ ਲਈ ਵਧਾਈ ਦਿੰਦਾ ਹਾਂ।
ਇਹ ਵੀ ਪੜ੍ਹੋ : ਪੰਜਾਬ ਪਹੁੰਚੇ PM ਮੋਦੀ, ਹਲਵਾਰਾ ਏਅਰਪੋਰਟ ਦਾ ਵਰਚੂਅਲੀ ਕੀਤਾ ਉਦਘਾਟਨ ਤੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਤੋਂ ਸਾਰਿਆਂ ਨੂੰ ਪ੍ਰੇਰਣਾ ਮਿਲਦੀ ਹੈ। ਗੁਰੂ ਜੀ ਨੇ ਦੱਸਿਆ ਕਿ ਸਾਰੇ ਇੱਕ ਹੀ ਮਿੱਟੀ ਦੇ ਨਾਲ ਬਣੇ ਹਨ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਸਮਾਜ ‘ਚ ਨਵੀਂ ਚੇਤਨਾ ਪੈਦਾ ਹੋਈ।
ਵੀਡੀਓ ਲਈ ਕਲਿੱਕ ਕਰੋ -:
























