ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ ਹਨ। ਇਥੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਲ ਮੁਲਾਕਾਤ ਕੀਤੀ ਗਈ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੂਜੀ ਵਾਰ ਬਿਕਰਮ ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚੇ ਹਨ।
ਮੁਲਾਕਾਤ ਮਗਰੋਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਬਿਕਰਮ ਮਜੀਠੀਆ ਚੜ੍ਹਦੀ ਕਲਾ ‘ਚ ਹਨ। ਮਜੀਠੀਆ ‘ਤੇ ਲੱਗੇ ਇਲਜ਼ਾਮ ਗਲਤ ਹਨ। ਰਿਸ਼ਤੇਦਾਰੀ ਆਪਣੀ ਜਗ੍ਹਾ ਹੈ ਤੇ ਸਰਕਾਰ ਜੋ ਕਰੇ ਉਹ ਉਨ੍ਹਾਂ ਦੀ ਜਗ੍ਹਾ ‘ਤੇ ਹੈ।
ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਨੂੰ ਲੈ ਕੇ ਸਾਬਕਾ CM ਚੰਨੀ ਦਾ ਵੱਡਾ ਬਿਆਨ -‘ਗਿਲ਼ੇ ਸ਼ਿਕਵੇ ਹੋ ਜਾਂਦੇ ਨੇ ਪਰ ਕੱਢਾਂਗੇ ਰਸਤਾ’
ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ। ਇਸ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਤੰਬਰ ਮਹੀਨੇ ਵਿਚ ਵੀ ਮਜੀਠੀਆ ਨੂੰ ਮਿਲ ਚੁੱਕੇ ਹਨ। ਸੁਪਰੀਮ ਕੋਰਟ ਵਿਚ ਅੱਜ ਮਜੀਠੀਆ ਦੀ ਜ਼ਮਾਨਤ ‘ਤੇ ਸੁਣਵਾਈ ਹੋਈ ਤੇ ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























