ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ। ਬੀਤੇ ਦਿਨੀਂ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਵਰਕਰਾਂ ਵੱਲੋਂ ਮਜੀਠੀਆ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਜਥੇਦਾਰ ਗੜਗੱਜ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਨਵੇਂ ਹੁਕਮ ਜਾਰੀ
ਮਜੀਠੀਆ ਦੀ ਪਤਨੀ ਗੁਨੀਵ ਕੌਰ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਸਾਰੇ ਭੈਣਾਂ-ਭਰਾਵਾਂ, ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸਾਹਿਬਾਨਾਂ ਦਾ ਤਹਿ ਦਿਲੋਂ ਧੰਨਵਾਦ। ਮਾਣਯੋਗ ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਜੀ ਨੂੰ ਜ਼ਮਾਨਤ ਮਿਲੀ ਹੈ। ਗੁਰੂ ਸਾਹਿਬ ਦੀ ਰਹਿਮਤ, ਬਖਸ਼ਿਸ਼ ਸਦਕਾ ਸੱਚ ਸਾਹਮਣੇ ਆਇਆ। ਆਖਿਰ ਸੱਚ ਦੀ ਜਿੱਤ ਹੋਈ ਹੈ। ਬਿਕਰਮ ਜੀ ਅੱਜ ਸਵੇਰੇ 10.30 ਵਜੇ ਨਾਭਾ ਜੇਲ੍ਹ ਤੋਂ ਬਾਹਰ ਆਉਣਗੇ। ਜਦੋਂ ਸਮਰਥਕਾਂ ਨੂੰ ਪਤਾ ਲੱਗਾ ਕਿ ਮਜੀਠੀਆ ਨੂੰ ਜ਼ਮਾਨਤ ਮਿਲ ਚੁੱਕੀ ਹੈ ਤਾਂ ਉਨ੍ਹਾਂ ਵੱਲੋਂ ਜਸ਼ਨ ਵੀ ਮਨਾਇਆ ਗਿਆ। ਨਾਭਾ ਜੇਲ੍ਹ ਦੇ ਬਾਹਰ ਸੁਰੱਖਿਆ ਵੀ ਸਖਤ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























