ਤਰਨਤਾਰਨ ਦੇ ਪਿੰਡ ਨਾਗੋਕੇ ਵਿਖੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਨੌਜਵਾਨ ਦੀ ਪਹਿਚਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦਾ ਲੜਕਾ ਰੋਜ਼ਾਨਾ ਦੀ ਤਰ੍ਹਾਂ ਕੰਮ ‘ਤੇ ਜਾਣ ਲੱਗਾ ਸੀ ਅਤੇ ਉਹ ਗਲੀ ਵਿੱਚ ਖੜ੍ਹਾ ਸੀ ਤਾਂ ਪਿੰਡ ਦੇ ਹੀ ਕਿਸੇ ਨੌਜਵਾਨ ਵੱਲੋਂ ਆ ਕੇ ਉਸਦੀ ਲੱਤ ਵਿੱਚ ਗੋਲੀ ਮਾਰ ਕੇ ਉਸਨੂੰ ਜ਼ਖਮੀ ਕਰ ਦਿੱਤਾ ‘ਤੇ ਮੌਕੇ ਤੋਂ ਫਰਾਰ ਹੋ ਗਿਆ। ਉਹਨਾਂ ਨੇ ਕਿਹਾ ਕਿ ਉਹਨਾਂ ਦਾ ਕਿਸੇ ਨਾਲ ਵੀ ਕੋਈ ਵੈਰ ਵਿਰੋਧ ਨਹੀਂ ਹੈ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ। ਥਾਣਾ ਵੈਰੋਵਾਲ ਦੀ ਪੁਲਿਸ ਮੁਲਾਜ਼ਮ ਮੌਕਾ ਦੇਖ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਾਭਾ ਜੇਲ੍ਹ ਦੇ ਬਾਹਰ ਪਹੁੰਚੇ ਗਨੀਵ ਮਜੀਠੀਆ, ਕਿਹਾ- “ਸੱਚ ਦੀ ਹੋਈ ਜਿੱਤ, ਮੈਂ ਪਰਮਾਤਮਾ ਤੇ SC ਦਾ ਧੰਨਵਾਦ ਕਰਦੀ ਹਾਂ”
ਵੀਡੀਓ ਲਈ ਕਲਿੱਕ ਕਰੋ -:
























